ਨਸ਼ੇ ਦਾ ਸੇਵਨ ਕਰਦਾ ਨੌਜਵਾਨ ਪੁਲਸ ਵੱਲੋਂ ਗ੍ਰਿਫ਼ਤਾਰ
Sunday, Oct 19, 2025 - 07:12 PM (IST)

ਬੰਗਾ (ਰਾਕੇਸ਼ ਅਰੋੜਾ)-ਥਾਣਾ ਸਿਟੀ ਬੰਗਾ ਪੁਲਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਥਾਣਾ ਸਿਟੀ ਦੇ ਐੱਸ. ਐੱਚ. ਓ. ਐੱਸ. ਆਈ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਤਿਉਹਾਰਾਂ ਦੇ ਮੱਦੇਨਜ਼ਰ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ ’ਤੇ ਸਵਾਰ ਹੋ ਕੇ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਬੱਸ ਸਟੈਂਡ ਬੰਗਾ ਹੁੰਦੇ ਹੋਏ ਪਿੰਡ ਹੱਪੋਵਾਲ ਸਾਈਡ ਨੂੰ ਜਾ ਰਹੇ ਸਨ।
ਉਨ੍ਹਾਂ ਦੱਸਿਆ ਜਿਵੇਂ ਹੀ ਉਹ ਹੱਪੋਵਾਲ ਪੁਲੀ ਸੂਆ ਨਹਿਰ ਵੱਲ ਨੇੜੇ ਪੁੱਜੇ ਤਾਂ ਪੁਲੀ ਨਹਿਰ ਨਜ਼ਦੀਕ ਸੜਕ ਦੇ ਸੱਜੇ ਹੱਥ ਸਵਾਰੀ ਦੇ ਬੈਠਣ ਲਈ ਬਣੇ ਹੋਏ ਕਮਰੇ ਵਿਚ ਇਕ ਨੌਜਵਾਨ ਬੈਠਾ ਵਿਖਾਈ ਦਿੱਤਾ। ਉਨ੍ਹਾਂ ਦੱਸਿਆ ਜਦੋਂ ਸ਼ੱਕ ਦੇ ਬਿਨਾਂ ’ਤੇ ਉਕਤ ਕੋਲ ਜਾ ਕੇ ਉਸ ਨੂੰ ਉੱਥੇ ਬੈਠਣ ਦਾ ਕਾਰਨ ਪੁੱਛਿਆ ਤਾਂ ਉਹ ਘਬਰਾ ਗਿਆ ਅਤੇ ਉਸ ਨੇ ਕਿਹਾ ਕਿ ਉਹ ਨਸ਼ੇ ਆਦਿ ਕਰਨ ਦਾ ਆਦੀ ਹੈ ਅਤੇ ਅੱਜ ਵੀ ਉਹ ਨਸ਼ੇ ਦਾ ਸੇਵਨ ਕਰਨ ਲਈ ਇਥੇ ਬੈਠਾ ਹੋਇਆ ਹੈ। ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਉਕਤ ਨੌਜਵਾਨ ਦੀ ਪਛਾਣ ਨਰੇਸ਼ ਕੁਮਾਰ ਪੁੱਤਰ ਹਰੀ ਰਾਮ ਨਿਵਾਸੀ ਗਹਿਲ ਮਜਾਰੀ ਥਾਣਾ ਮੁਕੰਦਪੁਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵੱਜੋਂ ਹੋਈ।
ਇਹ ਵੀ ਪੜ੍ਹੋ: DIG ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ! ਇਕ ਦਰਜਨ ਬੈਂਕ ਖ਼ਾਤੇ ਫਰੀਜ਼, ਬੈਠ ਕੇ ਕੱਟੀ ਬੁੜੈਲ ਜੇਲ੍ਹ ਅੰਦਰ ਰਾਤ
ਉਨ੍ਹਾਂ ਦੱਸਿਆ ਜਦੋਂ ਉਕਤ ਦੀ ਜਾਂਚ ਕੀਤੀ ਤਾਂ ਉਸ ਤੋਂ ਇਕ ਸਿਲਵਰ ਹੈਰੋਇਨ ਅਲੂਦ ਪੰਨੀ, ਇਕ ਅੱਗ ਬਾਲਣ ਵਾਲਾ ਲਾਈਟਰ, ਇਕ 10 ਰੁਪਏ ਦੇ ਨੋਟ ਦੀ ਬਣਾਈ ਹੋਈ ਪਾਈਪ ਅਤੇ ਇਕ ਪਾਣੀ ਵਾਲੀ ਬੋਤਲ ਬਰਾਮਦ ਹੋਈ, ਜਿਸ ਤੋਂ ਬਾਅਦ ਉਕਤ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਮੁਲਜ਼ਮ ਨੂੰ ਡਾਕਟਰੀ ਜਾਂਚ ਉਪਰੰਤ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸਿਆਸਤ 'ਚ ਹਲਚਲ! ਭਾਜਪਾ ਦੇ ਇਸ ਆਗੂ ਖ਼ਿਲਾਫ਼ ਹੋਈ ਵੱਡੀ ਕਾਰਵਾਈ, ਪਾਰਟੀ ’ਚੋਂ ਕੱਢਿਆ ਬਾਹਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8