ਨਸ਼ੇ ਦਾ ਟੀਕਾ ਲਾਉਂਦੇ ਨੌਜਵਾਨ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Thursday, Mar 13, 2025 - 03:09 PM (IST)

ਗੜ੍ਹਦੀਵਾਲਾ (ਮੁਨਿੰਦਰ)-ਪੁਲਸ ਵੱਲੋਂ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਨਸ਼ੇ ਵਾਲੇ ਪਦਾਰਥ ਦਾ ਟੀਕਾ ਲਗਾਉਂਦੇ ਹੋਏ ਕਾਬੂ ਕੀਤਾ ਹੈ। ਜਿਸ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਅੰਗੇਜ਼ ਸਿੰਘ ਨਿਵਾਸੀ ਪਿੰਡ ਚੋਟਾਲਾ ਵਜੋਂ ਹੋਈ ਹੈ। ਇਸ ਸਬੰਧੀ ਐੱਸ. ਐੱਚ. ਓ. ਸਤਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ. ਐੱਸ. ਆਈ. ਬਲਵੀਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਝੰਬੋਵਾਲ ਸੰਤਰਿਆਂ ਦੇ ਬਾਗ ਨਜ਼ਦੀਕ ਗਸ਼ਤ ਅਤੇ ਚੈਕਿੰਗ ਦੌਰਾਨ ਮੌਜੂਦ ਸਨ ਤਾਂ ਸਫ਼ੈਦਿਆਂ ਵਿਚ ਝਾੜੀਆਂ ਅੰਦਰ ਉਕਤ ਵਿਅਕਤੀ ਆਪਣੀ ਬਾਂਹ ’ਤੇ ਟੀਕਾ ਲਾਉਂਦਾ ਹੋਇਆ ਵਿਖਾਈ ਦਿੱਤਾ। ਜਿਸ ਨੂੰ ਪੁਲਸ ਪਾਰਟੀ ਵੱਲੋਂ ਕਾਬੂ ਕਰਕੇ ਜਦੋਂ ਟੀਕੇ ਦੀ ਸਰਿੰਜ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ ਨਸ਼ੀਲਾ ਤਰਲ ਪਦਾਰਥ ਬਰਾਮਦ ਹੋਇਆ। ਪੁਲਸ ਵੱਲੋਂ ਉਕਤ ਵਿਅਕਤੀ ਨੂੰ ਕਾਬੂ ਕ ਰਕੇ ਉਸ ’ਤੇ ਮਾਮਲਾ ਦਰਜ ਕਰਨ ਉਪਰੰਤ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ : Punjab: ਰੂਹ ਕੰਬਾਊ ਹਾਦਸੇ ਨੂੰ ਵੇਖ ਸਹਿਮੇ ਲੋਕ, ਚਲਦੇ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿਆਨਕ ਅੱਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e