ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
Thursday, Jan 22, 2026 - 04:54 PM (IST)
ਹਾਜੀਪੁਰ (ਜੋਸ਼ੀ)- ਪੁਲਸ ਵਿਭਾਗ ਦੀ ਸਪੈਸ਼ਲ ਬਰਾਂਚ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸਪੈਸ਼ਲ ਬ੍ਰਾਂਚ ਦੇ ਇੰਚਾਰਜ ਇੰਸਪੈਕਟਰ ਜਸਕਮਲ ਸਿੰਘ ਸਹੋਤਾ ਨੇ ਦੱਸਿਆ ਕਿ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਗੁਰਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮਕਾਨ ਨੰਬਰ 42/43 ਗੁਰੂ ਰਾਮ ਦਾਸ ਫੇਸ ਤਿੰਨ ਸਲੇਮਪੁਰ ਰੋੜ ਨੇੜੇ ਵੇਰਕਾ ਮਿਲਕ ਪਲਾਂਟ ਜਲੰਧਰ, ਜਿਸ ਖ਼ਿਲਾਫ਼ ਹਾਜੀਪੁਰ ਪੁਲਸ ਸਟੇਸ਼ਨ ਵਿੱਚ 10 ਜਨਵਰੀ 2024 ਨੂੰ ਮੁਕੱਦਮਾ ਨੰਬਰ 03 ਚੋਰੀ ਦੇ ਸਬੰਧ’ਚ ਦਰਜ ਕੀਤਾ ਗਿਆ ਸੀ ਅਤੇ 28 ਅਕਤੂਬਰ 2025 ਨੂੰ ਮਾਨਯੋਗ ਅਦਾਲਤ ਨੇ ਗੁਰਿੰਦਰ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਸੀ, ਜਿਸ ਨੂੰ ਅੱਜ ਪੁਲਸ ਦੀ ਸਪੈਸ਼ਲ ਬ੍ਰਾਂਚ ਦੇ ਏ. ਐੱਸ. ਆਈ. ਰਵਿੰਦਰ ਸਿੰਘ, ਏ. ਐੱਸ. ਆਈ. ਸੁਰਿੰਦਰ ਸਿੰਘ ਅਤੇ ਏ. ਐੱਸ. ਆਈ. ਕੁਲਦੀਪ ਸਿੰਘ ਨੇ ਕਾਬੂ ਕਰਕੇ ਹਾਜੀਪੁਰ ਪੁਲਸ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਕਪੂਰਥਲਾ 'ਚ ਮੰਦਭਾਗੀ ਘਟਨਾ! ਹਾਈ ਵੋਲਟੇਜ ਤਾਰਾਂ ਨਾਲ ਟਕਰਾਈ JCB ਮਸ਼ੀਨ, ਨੌਜਵਾਨ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
