ਚੋਰੀ ਕੀਤੀਆਂ ਬੈਟਰੀਆਂ ਤੇ 2 ਮੋਟਰਸਾਈਕਲ ਸਣੇ ਵਿਅਕਤੀ ਪੁਲਸ ਅੜਿੱਕੇ
Monday, Apr 13, 2026 - 07:04 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਦੀ ਟੀਮ ਨੇ ਚੋਰੀ ਕੀਤੀਆਂ ਬੈਟਰੀਆਂ ਅਤੇ ਮੋਟਰਸਾਈਕਲਾਂ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣੇਦਾਰ ਲਖਵਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਉਰਫ਼ ਅਮਨ ਪੁੱਤਰ ਨਿਰਮਲ ਸਿੰਘ ਵਾਸੀ ਟਿੱਬੀ ਮੁਹੱਲਾ ਅਹੀਆਪੁਰ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...
ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਪੁਲਸ ਦੀ ਟੀਮ ਸਿਨੇਮਾ ਚੌਕ ਨੇੜੇ ਮੌਜੂਦ ਸੀ ਤਾਂ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਸਕੂਟਰੀ ’ਤੇ ਪਿੰਡ ਪੁਲ ਪੁਖਤਾ ਵੱਲੋਂ ਚੋਰੀਸ਼ੁਦਾ ਬੈਟਰੀਆਂ ਲੈ ਕੇ ਆ ਰਿਹਾ ਹੈ । ਸੂਚਨਾ ਦੇ ਆਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋ ਦੋ ਬੈਟਰੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਮੁੱਢਲੀ ਪੁਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ 2 ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ । ਰਿਮਾਂਡ ਹਾਸਲ ਹੋਣ ’ਤੇ ਉਸ ਕੋਲੋਂ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ ਅਤੇ ਉਸ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ ।
ਇਹ ਵੀ ਪੜ੍ਹੋ: ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG ਖ਼ਪਤਕਾਰਾਂ ਦੀਆਂ ਵਧੀਆਂ ਮੁਸ਼ਕਿਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
