ਨਾਜਾਇਜ਼ ਸ਼ਰਾਬ ਸਮੇਤ ਮੋਟਰਸਾਈਕਲ ਸਵਾਰ ਨੂੰ ਕੀਤਾ ਪੁਲਸ ਨੇ ਕਾਬੂ

11/30/2020 2:06:15 PM

 ਟਾਂਡਾ ਉੜਮੜ (ਵਰਿੰਦਰ ਪੰਡਿਤ): ਟਾਂਡਾ ਪੁਲਸ ਦੀ ਟੀਮ ਨੇ ਧੁੱਸੀ ਬੰਨ੍ਹ ਮਿਆਣੀ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।  ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਥਾਣੇਦਾਰ ਅਮਰਜੀਤ ਸਿੰਘ ਅਤੇ ਗੁਰਬਚਨ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਾਜ਼ਮ ਦੀ ਪਛਾਣ ਰਣਜੀਤ ਸਿੰਘ ਰਾਜੂ ਪੁੱਤਰ ਗੁਰਬਚਨ ਸਿੰਘ ਨਿਵਾਸੀ ਅਬਦੁੱਲਾਪੁਰ ਦੇ ਰੂਪ 'ਚ ਹੋਈ ਹੈ।

ਥਾਣਾ ਮੁਖੀ ਨੇ ਦੱਸਿਆ ਜਦੋਂ ਪੁਲਸ ਦੀ ਟੀਮ ਮਿਆਣੀ ਗਿਲਜੀਆਂ ਅਬਦੁੱਲਾਪੁਰ ਵੱਲ ਗਸ਼ਤ ਕਰ ਰਹੀ ਸੀ ਤਾਂ ਉਕਤ ਮੁਲਜ਼ਮ ਮਿਆਣੀ ਧੁੱਸੀ ਬੰਨ੍ਹ ਨਜ਼ਦੀਕ ਪੁਲਸ ਦੇ ਅੜਿੱਕੇ ਆ ਗਿਆ। ਪੁਲਸ ਦੀ ਟੀਮ ਨੇ ਉਸ ਦੇ ਕਬਜ਼ੇ 'ਚੋਂ ਨਾਜਾਇਜ਼ ਸ਼ਰਾਬ ਦੀਆਂ 50 ਬੋਤਲਾਂ ਬਰਾਮਦ ਕਰ ਕੇ ਉਸ ਦੇ ਖਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Aarti dhillon

Content Editor

Related News