ਨਸ਼ੀਲੀਆਂ ਗੋਲ਼ੀਆਂ ਸਮੇਤ ਪੁਲਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Thursday, Jan 01, 2026 - 04:19 PM (IST)
ਰਾਹੋਂ (ਪ੍ਰਭਾਕਰ)- ਰਾਹੋਂ ਦੀ ਪੁਲਸ ਵੱਲੋਂ ਐੱਸ. ਐੱਚ. ਓ. ਚੌਧਰੀ ਵਰਿੰਦਰ ਕੁਮਾਰ ਦੀ ਅਗਵਾਈ ਵਿੱਚ 30 ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸ. ਐੱਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਦਾਣਾ ਮੰਡੀ ਰਾਹੋਂ ਤੋਂ ਹੁੰਦੇ ਹੋਏ ਨਵਾਂਸ਼ਹਿਰ ਰੋਡ 'ਤੇ ਛੋਕਰਾ ਪਿੰਡ ਵਲ ਜਾਂਦੀ ਸੜਕ 'ਤੇ ਪੁੱਜੀ ਤਾਂ ਇਕ ਸ਼ੱਕੀ ਵਿਅਕਤੀ ਆਉਂਦਾ ਵਿਖਾਈ ਦਿੱਤਾ।
ਇਹ ਵੀ ਪੜ੍ਹੋ: ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ
ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 30 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁਲਸ ਪਾਰਟੀ ਵੱਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਦੀ ਪਛਾਣ ਸੁਖਦੇਵ ਉਰਫ਼ ਸੁੱਖਾ ਪੁੱਤਰ ਬਹਾਦਰ ਸਿੰਘ ਮੀਚਗਰਾਂ ਮੁਹੱਲਾ ਵਾਸੀ ਰਾਹੋਂ ਵਜੋਂ ਹੋਈ । ਇਸ ਵਿਅਕਤੀ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
