ਪੁਲਸ ਵੱਲੋਂ ਦੋ ਗ੍ਰਿਫ਼ਤਾਰ, ਨਸ਼ੀਲਾ ਪਾਊਡਰ/ਪਦਾਰਥ ਬਰਾਮਦ

Thursday, Jun 19, 2025 - 06:13 PM (IST)

ਪੁਲਸ ਵੱਲੋਂ ਦੋ ਗ੍ਰਿਫ਼ਤਾਰ, ਨਸ਼ੀਲਾ ਪਾਊਡਰ/ਪਦਾਰਥ ਬਰਾਮਦ

ਰੂਪਨਗਰ (ਵਿਜੇ ਸ਼ਰਮਾ)- ਰੂਪਨਗਰ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋ 36 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬਰਾਮਦ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ 'ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। 

ਇਹ ਵੀ ਪੜ੍ਹੋ:  ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼

ਜਿਸ ਦੌਰਾਨ ਥਾਣਾ ਸ੍ਰੀ ਅਨੰਦਪਰੁ ਸਾਹਿਬ ਵੱਲੋਂ ਅਮਨਦੀਪ ਸਿੰਘ ਅਮਨ ਪੁੱਤਰ ਗੁਰਜੀਤ ਸਿੰਘ ਵਾਸੀ ਵਾਰਡ ਨੰ. 6 ਮੁਹੱਲਾ ਕੁਰਾਲੀ ਵਾਲਾ ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 21 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬਰਾਮਦ ਕੀਤਾ ਗਿਆ ਅਤੇ ਥਾਣਾ ਨੰਗਲ ਵੱਲੋਂ ਸ਼ਸ਼ੀ ਕੁਮਾਰ ਪੁੱਤਰ ਚਮਨ ਲਾਲ ਵਾਸੀ ਮਕਾਨ ਨੰਬਰ 581, ਜੀ ਬਲਾਕ ਨੰਗਲ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 15 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬਰਾਮਦ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ। 

ਐੱਸ. ਐੱਸ. ਪੀ. ਰੂਪਨਗਰ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖ਼ਤਮ ਕਰਨ ਲਈ ਪੁਲਸ ਦਾ ਪੂਰਨ ਤੌਰ 'ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਸ ਦੇ ਨੰਬਰਾਂ 'ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਮੇਲੇ 'ਚ ਸੇਵਾ ਕਰਨ ਗਿਆ ਪੁੱਤਰ ਨਾ ਮੁੜਿਆ ਘਰ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ


author

shivani attri

Content Editor

Related News