ਪੁਲਸ ਨੇ ਦੁਕਾਨ ''ਤੇ ਚੋਰੀ ਕਰਨ ਵਾਲੇ ਦੋ ਵਿਅਕਤੀ ਕੀਤੇ ਕਾਬੂ

Friday, Jun 06, 2025 - 03:34 PM (IST)

ਪੁਲਸ ਨੇ ਦੁਕਾਨ ''ਤੇ ਚੋਰੀ ਕਰਨ ਵਾਲੇ ਦੋ ਵਿਅਕਤੀ ਕੀਤੇ ਕਾਬੂ

ਮੁਕੰਦਪੁਰ (ਸੁਖਜਿੰਦਰ ਸਿੰਘ)- ਮੁਕੰਦਪੁਰ ਪੁਲਸ ਵਲੋਂ ਇਕ ਸਾਈਕਲਾਂ ਦੀ ਦੁਕਾਨ ਤੋਂ ਸਾਮਾਨ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਥਾਣਾ ਮੁਕੰਦਪੁਰ ਦੇ ਐੱਸ. ਐੱਚ. ਓ. ਮਹਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਦੀਆਂ ਹਦਾਇਤਾਂ 'ਤੇ ਡੀ. ਐੱਸ. ਪੀ. ਸਬ ਡਿਵੀਜ਼ਨ ਬੰਗਾ ਹਰਜੀਤ ਸਿੰਘ ਦੀ ਅਗਵਾਈ ਅਧੀਨ ਥਾਣਾ ਨਸ਼ੇ ਦੀ ਰੋਕਥਾਮ ਸਬੰਧੀ, ਲੁੱਟਾਂ-ਖੋਹਾਂ ਅਤੇ ਅਮਨ ਸ਼ਾਂਤੀ ਬਹਾਲ ਰੱਖਣ ਲਈ ਜੋ ਹਦਾਇਤਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਹਦਾਇਤਾਂ ਅਨੁਸਾਰ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਪਿਛਲੇ ਦਿਨੀ ਏ. ਐੱਸ. ਆਈ. ਰਜਿੰਦਰ ਕੁਮਾਰ ਵੱਲੋਂ ਖਾਨਖਾਨਾ ਸਾਈਕਲ ਦੀ ਦੁਕਾਨ ਤੋਂ ਚੋਰੀ ਕਰਨ ਵਾਲੇ ਕਾਬੂ ਕੀਤੇ ਗਏ। 

ਇਹ ਵੀ ਪੜ੍ਹੋ: ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਸੰਦੀਪ ਕੁਮਾਰ ਉਰਫ਼ ਸ਼ੀਲਾ ਪੁੱਤਰ ਬਲਵਿੰਦਰ ਰਾਮ ਅਤੇ ਮਨਦੀਪ ਕੁਮਾਰ ਪੁੱਤਰ ਹਰਮੇਸ਼ ਕੁਮਾਰ ਦੋਵੇਂ ਵਾਸੀ ਖਾਨਖਾਨਾ ਵਜੋਂ ਹੋਈ। ਇਨ੍ਹਾਂ ਨੇ ਪਿੰਡ ਵਿਚ ਹੀ ਸਾਈਕਲ ਰਿਪੇਅਰ ਦੀ ਦੁਕਾਨ ਤੋਂ ਇਕ ਲੋਹੇ ਦਾ ਟਰੰਕ ਅਤੇ ਸੱਤ ਮਹਿੰਗੀਆਂ ਟਿਊਬਾਂ ਅਤੇ ਹੋਰ ਸਾਮਾਨ ਚੋਰੀ ਕੀਤਾ ਸੀ, ਉਹ ਵੀ ਬਰਾਮਦ ਕਰ ਲਿਆ ਹੈ। ਪੁਲਸ ਨੇ ਇਨ੍ਹਾਂ ਖ਼ਿਲਾਫ਼ 54,ਜੁਰਮ 331(4), 305 ਬੀ. ਐੱਨ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਪੁਲਸ ਰਿਮਾਂਡ ਹਾਸਲ ਕਰਕੇ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਨੇ ਹੋਰ ਕਿੰਨੀਆਂ ਚੋਰੀਆਂ ਕੀਤੀਆਂ ਹਨ। 

ਇਹ ਵੀ ਪੜ੍ਹੋ: ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ ਲੀਡਰਸ਼ਿਪ ਨੂੰ ਕੀਤਾ ਦੋਫਾੜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News