ਪੁਲਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
Sunday, Dec 22, 2024 - 06:55 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਮੁਕੰਦਪੁਰ ਦੀ ਪੁਲਸ ਨੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਏ. ਐੱਸ. ਆਈ. ਮੋਹਨ ਲਾਲ ਦੀ ਪੁਲਸ ਪਾਰਟੀ ਮੁਕੰਦਪੁਰ ਤੋਂ ਪਿੰਡ ਮੰਡੇਰ ਵੱਲ ਜਾ ਰਹੀ ਸੀ ਤਾਂ ਮੰਡੇਰ ਪੁਲੀ ਵੱਲੋਂ ਆ ਰਹੇ ਦੋ ਬਾਈਕ ਸਵਾਰਾਂ ਨੂੰ ਰੋਕਿਆ ਗਿਆ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਪਿੱਛੇ ਮੁੜਨ ਸਮੇਂ ਉਨ੍ਹਾਂ ਦਾ ਮੋਟਰਸਾਈਕਲ ਰੁਕ ਗਿਆ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਆਈ ਸਾਹਮਣੇ
ਬਾਈਕ ਸਵਾਰ ਵਿਅਕਤੀ ਨੇ ਆਪਣੀ ਪੈਂਟ ਦੀ ਜੇਬ ’ਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤਾ ਅਤੇ ਬਾਈਕ ਸਵਾਰ ਵਿਅਕਤੀ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਬਾਈਕ ਸਵਾਰਾਂ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ.ਐੱਚ.ਓ. ਨੇ ਦੱਸਿਆ ਕਿ ਕਾਬੂ ਦੋਸ਼ੀਆਂ ਦੀ ਪਛਾਣ ਲੇਖਰਾਜ ਵਾਸੀ ਭਰੋਮਾਜਰਾ ਅਤੇ ਵਿਪਨ ਕੁਮਾਰ ਵਾਸੀ ਪਿੰਡ ਖਾਨਖਾਨਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਮੋਹਾਲੀ ਬਿਲਡਿੰਗ ਹਾਦਸੇ ਦੀ ਰੂਹ ਕੰਬਾਊ ਲਾਈਵ ਵੀਡੀਓ ਆਈ ਸਾਹਮਣੇ, 6 ਸਕਿੰਟਾਂ 'ਚ ਹੋਈ ਢਹਿ-ਢੇਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e