ਚੋਰੀ ਦੀਅਾਂ ਵਾਰਦਾਤਾਂ ਲਈ ਜ਼ਿੰਮੇਵਾਰ 2 ਨੌਜਵਾਨਾਂ ਨੂੰ ਪੁਲਸ ਨੇ ਕੀਤਾ ਕਾਬੂ

01/19/2019 3:29:54 AM

ਟਾਂਡਾ ਉਡ਼ਮੁਡ਼,(ਪੰਡਿਤ, ਮੋਮੀ)- ਜ਼ਿਲਾ ਪੁਲਸ ਮੁਖੀ ਜੇ. ਏਲੀਚੇਲਿਅਨ, ਐੱਸ. ਪੀ. ਹਰਪ੍ਰੀਤ ਸਿੰਘ ਮੰਡੇਰ ਅਤੇ ਡੀ. ਐੱਸ. ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਲਾਕੇ ਵਿਚ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ’ਤੇ ਕਾਬੂ ਪਾਉਣ ਦੀ ਮੁਹਿੰਮ ਵਿਚ ਲੱਗੀ ਟਾਂਡਾ ਪੁਲਸ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ। ਥਾਣਾ ਮੁਖੀ ਬਿਕਰਮ ਸਿੰਘ ਨੇ ਦੱਸਿਆ ਕਿ  ਟਾਂਡਾ ਪੁਲਸ ਨੇ ਪਿੰਡ ਪ੍ਰੇਮਪੁਰ ਨਜ਼ਦੀਕ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਚੋਰੀ ਸ਼ੁਦਾ ਮੋਬਾਈਲ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ  ਗਸ਼ਤ ’ਤੇ ਨਿਕਲੇ ਹੈੱਡ ਕਾਂਸਟੇਬਲ ਅਮਰੀਕ ਸਿੰਘ ਤੇ ਹੈੱਡਕਾਂਸਟੇਬਲ ਜਸਪਾਲ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਜਸਕਰਨ ਸਿੰਘ ਪੁੱਤਰ ਰਤਨ ਸਿੰਘ ਨਿਵਾਸੀ ਰਾਣੀਪਿੰਡ ਦੇ ਰੂਪ ਵਿਚ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਹੈੱਡ ਕਾਂਸਟੇਬਲ ਅਮਰੀਕ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਕੋਲੋਂ ਮੋਬਾਈਲ ਬਰਾਮਦ ਹੋਇਆ ਹੈ। ਉਸਨੇ ਗਿੱਦਡ਼ ਪਿੰਡੀ ਜ਼ਹੂਰਾ ਰੋਡ ’ਤੇ 27 ਫਰਵਰੀ 2018 ਨੂੰ ਦੇਰ ਸ਼ਾਮ  ਕਲਿਆਣਪੁਰ ਨਿਵਾਸੀ ਗੁਰਬਖ਼ਸ਼ ਸਿੰਘ ਪੁੱਤਰ ਗਿਰਧਾਰਾ ਸਿੰਘ ਨੂੰ ਸੱਟ ਮਾਰ ਕੇ ਮੋਬਾਈਲ ਖੋਹਿਆ ਸੀ। 
ਇਸੇ ਤਰ੍ਹਾਂ ਟਾਂਡਾ ਪੁਲਸ ਨੇ ਫਰਵਰੀ 2017 ਵਿਚ  ਪਿੰਡ ਫੱਤਾ ਕੁੱਲਾ ਵਿਚ ਕਿਸਾਨਾਂ ਦੇ ਖੇਤਾਂ ਵਿਚੋਂ ਮੋਟਰਾਂ ਚੋਰੀ ਕਰਨ ਵਾਲੇ ਮੁਲਜ਼ਮ ਬੂਟਾ ਸਿੰਘ ਪੁੱਤਰ ਦਲੀਪ ਸਿੰਘ ਨਿਵਾਸੀ ਚੀਮਾ ਖੁੱਡੀ (ਸ੍ਰੀ ਹਰਗੋਬਿੰਦਪੁਰ) ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ  ਖਿਲਾਫ ਕਿਸਾਨ ਸੁਰਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਨਿਵਾਸੀ ਚੀਮਾ ਬਾਠ (ਅੰਮ੍ਰਿਤਸਰ) ਦੇ ਬਿਆਨ ਦੇ ਅਧਾਰ ’ਤੇ 12 ਫਰਵਰੀ 2017 ਨੂੰ ਮਾਮਲਾ ਦਰਜ ਹੋਇਆ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਦੋਸ਼ੀਆਂ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News