ਪੁਲਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕੀਤਾ ਗ੍ਰਿਫ਼ਤਾਰ

Friday, Oct 31, 2025 - 05:36 PM (IST)

ਪੁਲਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਇਕ 4.22 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਹੈੱਡ ਕਾਂਸਟੇਬਲ ਲਖਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਥਾਣਾ ਸਦਰ ਨਵਾਂਸ਼ਹਿਰ ਤੋਂ ਪਿੰਡ ਕਰੀਹਾ-ਮੱਲਪੁਰ ਡਕਾ ਵੱਲ ਨਹਿਰ ਦੇ ਨਾਲ-ਨਾਲ ਜਾ ਰਹੀ ਸੀ। ਉਨ੍ਹਾਂ ਦੀ ਪਾਰਟੀ ਕਰੀਹਾ ਮੋੜ ਕ੍ਰਾਸ ਕਰਕੇ ਨਹਿਰ ਦੇ ਨਾਲ-ਨਾਲ ਥੋੜ੍ਹਾ ਅੱਗੇ ਪਹੁੰਚੀ ਤਾਂ ਸਾਹਮਣੇ ਤੋਂ ਪੈਦਲ ਆ ਰਹੀ ਇਕ ਔਰਤ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਈ ਅਤੇ ਉਸ ਨੇ ਆਪਣੇ ਹੱਥ ਵਿੱਚ ਫੜੇ ਮੋਮੀ ਲਿਫ਼ਾਫ਼ੇ ਨੂੰ ਘਾਹ ਫੂਸ ਵਿੱਚ ਸੁੱਟ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਹੋਰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ ਅਤੇ ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕਰਨ 'ਤੇ ਉਸ ਚੋਂ 4.22 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ 4 ਦਿਨ ਇਹ ਦੁਕਾਨਾਂ ਬੰਦ ਰੱਖਣ ਦੀ ਉੱਠੀ ਮੰਗ, ਜਾਣੋ ਕਿਉਂ
ਹੈੱਡ ਕਾਂਸਟੇਬਲ ਨੇ ਦੱਸਿਆ ਕਿ ਗ੍ਰਿਫ਼ਤਾਰ ਔਰਤ ਦੀ ਪਛਾਣ ਮਨਜੀਤ ਕੌਰ ਪਤਨੀ ਰਣਵੀਰ ਰਾਮ ਨਿਵਾਸੀ ਨਵਾਂਸ਼ਹਿਰ ਦੇ ਤੌਰ 'ਤੇ ਹੋਈ ਹੈ। ਹੈੱਡ ਕਾਂਸਟੇਬਲ ਨੇ ਦੱਸਿਆ ਕਿ ਗ੍ਰਿਫ਼ਤਾਰ ਔਰਤ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਫਿਲੌਰ ਦੇ ਸਾਬਕਾ SHO ਭੂਸ਼ਣ ਕੁਮਾਰ 'ਤੇ ਹੋਵੇਗੀ ਵੱਡੀ ਕਾਰਵਾਈ! ਹੋਰ ਅਧਿਕਾਰੀ ਵੀ ਰਡਾਰ 'ਤੇ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News