ਪੁਲਸ ਵੱਲੋਂ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ
Monday, Dec 08, 2025 - 07:01 PM (IST)
ਕੋਟ ਫਤੂਹੀ (ਬਹਾਦਰ ਖਾਨ)- ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਚੌੰਕੀ ਅਜਨੋਹਾ ਦੇ ਇੰਚਾਰਜ ਏ. ਐੱਸ. ਆਈ. ਚੰਦਰ ਕੌਸ਼ਲ ਦੀ ਅਗਵਾਈ ਵਿੱਚ ਨਜਦੀਕੀ ਪਿੰਡ ਈਸਪੁਰ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਕਤ ਨੌਜਵਾਨ ਨਸ਼ਾ ਕਰਨ ਦਾ ਆਦੀ ਹੈ। ਮਿਲੀ ਜਾਣਕਾਰੀ ਅਨੁਸਾਰ ਏ. ਐੱਸ. ਆਈ. ਚੰਦਰ ਕੌਸ਼ਲ ਨੇ ਪਿੰਡ ਈਸਪੁਰ ਨਿਵਾਸੀ ਤਜਿੰਦਰ ਸਿੰਘ ਉਰਫ਼ ਕਾਕਾ ਪੁੱਤਰ ਸੁੱਚਾ ਸਿੰਘ ਨੂੰ ਉਸ ਦੇ ਕਬੂਲਨਾਮੇ 'ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੌਕੇ ਚੌਕੀ ਇੰਚਾਰਜ ਏ. ਐੱਸ. ਆਈ. ਚੰਦਰ ਕੌਸ਼ਲ ਨੇ ਨੌਜਵਾਨ ਕੋਲੋਂ ਸਿਲਵਰ ਪੇਪਰ ਰੋਲ ਕੀਤਾ ਅਤੇ ਲਾਈਟਰ ਆਦਿ ਬਰਾਮਦ ਕੀਤਾ। ਪੁਲਸ ਚੌੰਕੀ ਅਜਨੋਹਾ ਵੱਲੋਂ ਉਕਤ ਨੌਜਵਾਨ ਵਿਰੁੱਧ ਐੱਨ. ਡੀ. ਪੀ. ਐੱਸ. 27-61-85 ਐਕਟ ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁੱਛਗਿੱਛ ਵਿਚ ਉਸ ਨੇ ਪੁਲਸ ਦੱਸਿਆ ਕਿ ਉਹ ਨਸ਼ੇ ਦੀ ਅਲਾਮਤ ਨੂੰ ਛੱਡਣਾ ਚਾਹੁੰਦਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਖ਼ੁਲਾਸਾ! ਦਰਿੰਦਾ ਬੋਲਿਆ ਨੀਅਤ ਬਦਲੀ ਤਾਂ...
