ਭੁਲੱਥ ਵਿਖੇ ਹੈਰੋਇਨ ਸਮੇਤ ਨੌਜਵਾਨ ਪੁਲਸ ਅੜਿੱਕੇ
Friday, Jun 12, 2026 - 12:51 PM (IST)
ਭੁਲੱਥ (ਰਜਿੰਦਰ)-ਥਾਣਾ ਭੁਲੱਥ ਦੀ ਪੁਲਸ ਨੇ 7 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਭੁਲੱਥ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਥਾਣਾ ਭੁਲੱਥ ਦੀ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਭੁਲੱਥ ਚੌਂਕ ਵਿਚ ਮੌਜੂਦ ਸੀ ਤਾਂ ਮੁਖਬਰ ਖ਼ਾਸ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਬਜਾਜ ਚੌਂਕ ਭੱਠਾ ਮੰਡੀ ਨੇੜੇ ਅੰਮ੍ਰਿਤਪਾਲ ਸਿੰਘ ਉਰਫ਼ ਬੁੱਢਾ ਪੁੱਤਰ ਸੁਖਜਿੰਦਰ ਸਿੰਘ ਬੱਗਾ ਵਾਸੀ ਪਿੰਡ ਬਜਾਜ, ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
ਐੱਸ. ਐੱਚ. ਓ. ਭੁਲੱਥ ਨੇ ਦੱਸਿਆ ਕਿ ਉਕਤ ਇਤਲਾਹ ਮਿਲਣ ’ਤੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਸਾਥੀ ਕਰਮਚਾਰੀਆਂ ਸਮੇਤ ਮੁਖਬਰ ਖਾਸ ਵੱਲੋਂ ਦੱਸੀ ਹੋਈ ਜਗ੍ਹਾ ’ਤੇ ਰੇਡ ਕੀਤਾ ਤਾਂ ਦੇਖਿਆ ਕਿ ਪਿੰਡ ਬਜਾਜ ਚੌਂਕ, ਭੱਠਾ ਮੰਡੀ ਨੇੜੇ ਇਕ ਵਿਅਕਤੀ ਖੜਾ ਸੀ, ਜਿਸ ਨੂੰ ਕਾਬੂ ਕਰਕੇ ਨਾ ਪੁੱਛਿਆ ਜਿਸ ਨੇ ਆਪਣਾ ਨਾਮ ਅੰਮ੍ਰਿਤਪਾਲ ਸਿੰਘ ਉਰਫ਼ ਬੁੱਢਾ ਪੁੱਤਰ ਸੁਖਜਿੰਦਰ ਸਿੰਘ ਬੱਗਾ ਵਾਸੀ ਪਿੰਡ ਬਜਾਜ ਦਸਿਆ। ਜਿਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਭੁਲੱਥ ਨੇ ਦੱਸਿਆ ਕਿ ਹੈਰੋਇਨ ਸਮੇਤ ਫੜੇ ਗਏ ਵਿਅਕਤੀ ਖਿਲਾਫ ਥਾਣਾ ਭੁਲੱਥ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ ਦੇ 83 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ, ਵੇਖੋ List
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
