ਨਸ਼ੇ ਵਾਲੇ ਪਾਊਡਰ ਸਣੇ 1 ਵਿਅਕਤੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
Monday, Nov 27, 2023 - 06:29 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਟਾਂਡਾ ਪੁਲਸ ਨੇ ਪਿੰਡ ਚੌਹਾਨਾ ਨੇੜੇ ਇਕ ਵਿਅਕਤੀ ਨੂੰ ਨਸ਼ੇ ਵਾਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਲੋਕ ਰਾਮ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪਾਲ ਸਿੰਘ ਟੈਨੀ ਪੁੱਤਰ ਦਲੀਪ ਸਿੰਘ ਵਾਸੀ ਚੌਹਾਨ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ : ਫਗਵਾੜਾ ਵਿਖੇ ਸ਼ਰਮਨਾਕ ਘਟਨਾ, ਪਿਓ ਨੇ ਧੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੀਤਾ ਜਬਰ-ਜ਼ਿਨਾਹ
ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਉਕਤ ਮੁਲਜ਼ਮ ਪੁਲਸ ਟੀਮ ਨੂੰ ਵੇਖ ਕੇ ਫਰਾਰ ਹੋਣ ਦੇ ਚੱਕਰ ਵਿਚ ਬੇਕਾਬੂ ਹੋ ਕੇ ਉਹ ਸੜਕ ’ਤੇ ਡਿੱਗ ਪਿਆ। ਪੁਲਸ ਨੇ ਇਸ ਮੁਲਜ਼ਮ ਦੇ ਕਬਜ਼ੇ ਵਿਚੋਂ 67 ਗ੍ਰਾਮ ਨਸ਼ੇ ਵਾਲੇ ਪਾਊਡਰ ਸਣੇ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਬਾਰੇ ਪਤਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪਹਿਲਾ ਆਸ਼ਿਕ ਬਣ ਰਿਹਾ ਸੀ ਪਿਆਰ 'ਚ ਰੋੜਾ, ਦੂਜੇ ਆਸ਼ਿਕ ਨਾਲ ਮਿਲ ਰਚੀ ਖ਼ੌਫ਼ਨਾਕ ਸਾਜਿਸ਼ ਤੇ ਕਰਵਾ 'ਤਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।