ਨਾਜਾਇਜ਼ ਸ਼ਰਾਬ ਸਣੇ 2 ਮੁਲਜ਼ਮ ਆਏ ਪੁਲਸ ਅੜਿੱਕੇ

Thursday, Jul 25, 2024 - 11:42 AM (IST)

ਨਾਜਾਇਜ਼ ਸ਼ਰਾਬ ਸਣੇ 2 ਮੁਲਜ਼ਮ ਆਏ ਪੁਲਸ ਅੜਿੱਕੇ

ਟਾਂਡਾ ਉੜਮੁੜ  (ਵਰਿੰਦਰ ਪੰਡਿਤ, ਮੋਮੀ, ਗੁਪਤਾ,ਜਸਵਿੰਦਰ )- ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ. ਐੱਸ. ਪੀ. ਹਰਜੀਤ ਸਿੰਘ ਰੰਧਾਵਾ ਦੀ ਦੇਖਰੇਖ ਵਿਚ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਨੇ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਏ. ਐੱਸ. ਆਈ. ਜਗਦੀਪ ਸਿੰਘ ਦੀ ਟੀਮ ਨੇ ਟੀ-ਪੁਆਇੰਟ ਬੈਂਸ ਅਵਾਨ ਮਿਆਣੀ ਰੋਡ 'ਤੇ ਬਿਕਰਮ ਸਿੰਘ ਮੋਨੂੰ ਪੁੱਤਰ ਸਰਵਣ ਸਿੰਘ ਵਾਸੀ ਭੂਲਪੁਰ ਨੂੰ ਹਿਮਾਚਲ ਪ੍ਰਦੇਸ਼ ਵਿਕਰੀ ਵਾਲੀ ਸ਼ਰਾਬ ਦੀਆਂ 12 ਬੋਤਲਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ। 

ਇਹ ਵੀ ਪੜ੍ਹੋ- ਸ਼ੀਤਲ ਅੰਗੂਰਾਲ 'ਤੇ CM ਮਾਨ ਨੇ ਲਈ ਚੁਟਕੀ, ਕਿਹਾ-ਲਾਲਚੀਆਂ ਦੀ ਜਗ੍ਹਾ ‘ਭਗਤ’ ਨੂੰ ਦੇ ਦਿੰਦਾ ਹੈ ਪਰਮਾਤਮਾ

ਇਸੇ ਤਰਾਂ ਐੱਸ. ਆਈ. ਗੋਬਿੰਦਰ ਸਿੰਘ ਦੀ ਟੀਮ ਨੇ ਪਿੰਡ ਕੁਰਾਲਾ ਨੇੜਿਓਂ ਸਚਿਨ ਪੁੱਤਰ ਸਤਪਾਲ ਵਾਸੀ ਮੂਨਕ ਕਲਾ ਨੂੰ 24 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਅਧੀਨ ਦੋ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੁਣ ਇਨ੍ਹਾਂ ਮੁਲਜ਼ਮਾਂ ਕੋਲੋਂ ਸ਼ਰਾਬ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, ਪੰਜਾਬ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News