ਪੁਲਸ ਨੇ ਚੋਰੀ ਦੀ ਬਾਈਕ ਸਣੇ 2 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

Friday, Aug 30, 2024 - 03:51 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਚੋਰੀ ਦੇ ਦੋਸ਼ ’ਚ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਏ. ਐੱਸ. ਆਈ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਹੈਪੀ ਪੁੱਤਰ ਜਰਨੈਲ ਸਿੰਘ ਅਤੇ ਆਜ਼ਾਦ ਪੁੱਤਰ ਸੋਮਰਾਜ ਵਾਸੀ ਨਵਾਂਸ਼ਹਿਰ, ਜਿਨ੍ਹਾਂ ਕੋਲ ਇਕ ਚੋਰੀ ਦਾ ਸਪਲੈਂਡਰ ਮੋਟਰਸਾਈਕਲ ਹੈ ਅਤੇ ਉਹ ਨਵਾਂਸ਼ਹਿਰ ਤੋਂ ਚੋਰੀ ਦੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਔੜ ਤੋਂ ਨਵਾਂਸ਼ਹਿਰ ਆ ਰਹੇ ਸਨ।

ਸੂਚਨਾ ਦੇ ਆਧਾਰ ’ਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਕਰਿਆਮ ਰੋਡ ’ਤੇ ਪੁਲਸ ਨਾਕਾ ਲਗਾ ਕੇ ਉਕਤ ਬਾਈਕ ਸਵਾਰਾਂ ਨੂੰ ਰੋਕ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਅਖੌਤੀ ਦੋਸ਼ੀ ਹੈਪੀ ਖ਼ਿਲਾਫ਼ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਕਾਬੂ ਦੋਸ਼ੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ 'ਤੇ ਕੀ ਬੋਲੇ ਡਾ. ਦਲਜੀਤ ਸਿੰਘ ਚੀਮਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News