ਪੁਲਸ ਵੱਲੋਂ ਆਬਕਾਰੀ ਐਕਟ ਤੇ ਧੋਖਾਧੜੀ ਕਰਨ ਸਬੰਧੀ 2 ਗ੍ਰਿਫ਼ਤਾਰ
Monday, Oct 06, 2025 - 05:59 PM (IST)

ਦਸਹਾ (ਝਾਵਰ)- ਦਸੂਹਾ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਥਾਣਾ ਦਸੂਹਾ ਸਬ-ਇੰਸਪੈਕਟਰ ਪਰਮਜੀਤ ਸਿੰਘ ਅਤੇ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਦਸੂਹਾ ਦੇ ਕੈਂਥਾ ਮੁਹੱਲਾ ਵਾਰਡ ਨੰ.11 ਤੋਂ ਇਕ ਵਿਅਕਤੀ ਸੁੰਦਰ ਕੁਮਾਰ ਪੁੱਤਰ ਬੂਟਾ ਰਾਮ ਦੇ ਕਬਜੇ ਵਿੱਚੋਂ 20 ਬੋਤਲਾਂ ਸਰਾਬ ਕਲੱਬ ਮਾਰਕਾ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਵਿਰੁੱਧ ਆਬਕਾਰੀ ਐਕਟ ਅਧੀਨ ਕੇਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਟਰੈਵਲ ਏਜੰਟ ਸੋਨਾ ਸਿੰਘ ਪੁੱਤਰ ਜੀਵਨ ਸਿੰਘ ਨਿਵਾਸੀ ਪਿਪਲੀ ਜਿਲਾ ਜਲੰਧਰ ਨੁੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਇਕ ਵਿਅਕਤੀ ਰਣਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਨਿਵਾਸੀ ਦਸੂਹਾ ਦੇ ਲੜਕੇ ਨੂੰ ਵਿਦੇਸ਼ ਭੇਜਣ ਲਈ 11 ਲੱਖ 30 ਹਜਾਰ ਰੁਪਏ ਦੀ ਧੋਖਾਧੜੀ ਕੀਤੀ ਅਤੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ।
ਇਹ ਵੀ ਪੜ੍ਹੋ: ਜਲੰਧਰ ਦਾ ਨੌਜਵਾਨ ਫਰਾਂਸ 'ਚ ਲਾਪਤਾ, ਇੰਗਲੈਂਡ ਜਾਂਦੇ ਸਮੇਂ ਪਲਟੀ ਕਿਸ਼ਤੀ, ਸਦਮੇ 'ਚ ਪਰਿਵਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8