ਪੁਲਸ ਨੇ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

Friday, Nov 08, 2024 - 06:45 PM (IST)

ਪੁਲਸ ਨੇ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਨਵਾਂਸ਼ਹਿਰ (ਤ੍ਰਿਪਾਠੀ) - ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ 2 ਵਿਅਕਤੀਆਂ ਨੂੰ 13 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਾਮਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਸੁਲੱਖਣ ਰਾਮ ਵਾਸੀ ਲੰਗੜੋਆ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। 

PunjabKesari

ਇਕ ਹੋਰ ਮਾਮਲੇ ਵਿੱਚ ਥਾਣਾ ਸਿਟੀ ਬਲਾਚੌਰ ਨੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏ. ਐੱਸ. ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਤਲਾਸ਼ ’ਚ ਗਸ਼ਤ ਕਰ ਰਹੀ ਸੀ ਤਾਂ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਭੁੱਲੇਖਾ ਚੌਂਕ ਬਲਾਚੌਰ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਪੈਦਲ ਆ ਰਿਹਾ ਇੱਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਉਸ ਨੇ ਪੈਂਟ ਦੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਬਾਹਰ ਕੱਢ ਕੇ ਹੇਠਾਂ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ- ਅਕਾਲੀ ਦਲ ਦਾ ਗੜ੍ਹ ਰਹੇ ਹਲਕਾ ਚੱਬੇਵਾਲ ’ਚ ਸੌਖਾ ਨਹੀਂ 'ਆਪ' ਲਈ ਰਾਹ, ਜਾਣੋ ਕੀ ਹੈ ਇਤਿਹਾਸ

ਏ. ਐੱਸ. ਆਈ. ਨੇ ਦੱਸਿਆ ਕਿ ਕਾਬੂ ਨੌਜਵਾਨ ਦੀ ਪਛਾਣ ਜਸਪਾਲ ਸਿੰਘ ਉਰਫ਼ ਪਾਲੀ ਵਾਸੀ ਕੰਗਣਾ ਬੇਟ ਥਾਣਾ ਸਿਟੀ ਬਲਾਚੌਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਕਾਬੂ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ 'ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News