ਕਾਸੋ ਆਪ੍ਰੇਸ਼ਨ ਤਹਿਤ ਪੁਲਸ ਨੇ 24 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, ਕਬਜ਼ੇ ’ਚ ਲਏ 13 ਸ਼ੱਕੀ ਵ੍ਹੀਕਲ

Saturday, Jun 22, 2024 - 01:55 PM (IST)

ਫਗਵਾੜਾ (ਜਲੋਟਾ)-ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਾਣਯੋਗ ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਿਵੇ ਕੁਮਾਰ ਵਰਮਾ (ਆਈ. ਪੀ. ਐੱਸ.) (ਏ. ਡੀ. ਜੀ. ਪੀ.), ਇੰਨਟਰਨਲ ਸਿਕੀਓਰਿਟੀ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਪੂਰਥਲਾ ’ਚ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਆਈ. ਪੀ. ਐੱਸ. ਦੀ ਅਗਵਾਈ ਹੇਠ ਜ਼ਿਲ੍ਹੇ ਭਰ ’ਚ ਸ਼ੁੱਕਰਵਾਰ ਸਵੇਰੇ 08.00 ਵਜੇ ਤੋਂ ਲੈ ਕੇ ਦੁਪਿਹਰ 2.00 ਵਜੇ ਤੱਕ ਕਾਰਡਨ ਐਂਡ ਸਰਚ ਆਪ੍ਰੇਸ਼ਨ ਈਗਲ-4 ਚਲਾਇਆ ਗਿਆ।

PunjabKesari

ਉਕਤ ਆਪ੍ਰੇਸ਼ਨ ਦਾ ਮੁੱਖ ਉਦੇਸ਼ ਨਸ਼ੇ ਦੇ ਹਾਟ ਸਪੋਟ ਏਰੀਆ ’ਚ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨਾ ਹੈ। ਜ਼ਿਲ੍ਹੇ ਭਰ ’ਚ ਡਰੱਗ ਹਾਟ ਸਪੋਟ ਏਰੀਆ ’ਚ ਸਮੂਹ ਐੱਸ. ਪੀਜ਼ ਅਤੇ ਹਲਕਾ ਡੀ. ਐੱਸ. ਪੀ. ਦੀ ਨਿਗਰਾਨੀ ਹੇਠ ਸਮੂਹ ਐੱਸ. ਐੱਚ. ਓਜ਼ ਅਤੇ ਵੱਖ-ਵੱਖ ਪੁਲਸ ਟੀਮਾਂ ਦਾ ਗਠਨ ਕਰਕੇ, ਵਿਸ਼ੇਸ਼ ਘੇਰਾਬੰਦੀ ਕਰਕੇ ਸਰਚ ਅਭਿਆਨ ਚਲਾਇਆ ਗਿਆ।

PunjabKesari

ਇਹ ਵੀ ਪੜ੍ਹੋ- NRI ਜੋੜੇ ਤੋਂ ਬਾਅਦ ਹੁਣ ਪੰਜਾਬ ਤੋਂ ਮਣੀਕਰਨ ਸਾਹਿਬ ਗਏ ਨੌਜਵਾਨਾਂ 'ਤੇ ਜਾਨਲੇਵਾ ਹਮਲਾ

ਇਸ ਆਪ੍ਰੇਸ਼ਨ ਦੌਰਾਨ ਵੱਖ ਵੱਖ ਪੁਲਸ ਪਾਰਟੀਆਂ ਵੱਲੋਂ 246 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਲੁਕਣ ਦੀਆਂ ਥਾਵਾਂ ’ਤੇ ਚੈਕਿੰਗ ਕੀਤੀ ਗਈ ਅਤੇ ਵੱਖ-ਵੱਖ ਸਬ ਡਵੀਜ਼ਨਾਂ ਦੇ ਹਾਟ ਸਪਾਟ ਏਰੀਆ ਮੁਹੱਲਾ ਮਹਿਤਾਬਗੜ੍ਹ, ਉੱਚਾ ਧੌੜਾ, ਨਵਾਂ ਪਿੰਡ ਭੱਠੇ, ਤੋਤੀ, ਲਾਟੀਆਂਵਾਲ, ਡੋਗਰਾਵਾਲ, ਹਮੀਰਾ, ਲੱਖਣ ਖੋਲੇ, ਸਬ ਡਿਵੀਜ਼ਨ ਫਗਵਾੜਾ ਆਦਿ ਵੱਖ-ਵੱਖ ਏਰੀਆਂ ਦੀ ਤਲਾਸ਼ੀ ਕਰਕੇ 24 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਧਰਾਵਾਂ ਤਹਿਤ 22 ਮੁਕੱਦਮੇ ਦਰਜ ਕੀਤੇ ਗਏ। ਇਸ ਤੋਂ ਇਲਾਵਾ 13 ਸ਼ੱਕੀ ਵ੍ਹੀਕਲਾਂ ਨੂੰ ਕਬਜ਼ੇ ਵਿਚ ਲੈ ਕੇ ਉਨ੍ਹਾਂ ਦੀ ਮਾਲਕੀ ਸਬੰਧੀ ਤਸਦੀਕ ਕੀਤੀ ਜਾ ਰਹੀ ਹੈ। ਇਸ ਆਪ੍ਰੇਸ਼ਨ ਦੌਰਾਨ 2 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਫਗਵਾੜਾ ’ਚ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤ, ਡੀ. ਐੱਸ. ਪੀ. ਜਸਪ੍ਰੀਤ ਸਿੰਘ, ਐੱਸ. ਪੀ. ਗੁਰਪ੍ਰੀਤ ਸਿੰਘ ਸਮੇਤ ਹੋਰ ਪੁਲਸ ਅਧਿਕਾਰੀਆਂ ਦੀ ਅਗਵਾਈ ’ਚ ਪੁਲਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਬਾਰੀਕੀ ਨਾਲ ਚੈਕਿੰਗ ਕੀਤੀ ਗਈ।

PunjabKesari

ਇਹ ਵੀ ਪੜ੍ਹੋ-  ਪ੍ਰਤਾਪ ਬਾਜਵਾ ਦਾ ਦਾਅਵਾ, ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਹੋਵੇਗਾ ਵੱਡਾ ਫੇਰਬਦਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News