ਲਤੀਫ਼ਪੁਰਾ ਨੇੜੇ ਹੰਗਾਮਾ ਕਰ ਰਹੇ 3 ਨੌਜਵਾਨ ਪੁਲਸ ਨੇ ਕੀਤੇ ਕਾਬੂ
Monday, Dec 19, 2022 - 10:21 PM (IST)

ਜਲੰਧਰ (ਸੋਨੂ) : ਜਲੰਧਰ ਲਈ ਲਤੀਫਪੁਰਾ ਨੇੜੇ 3 ਨੌਜਵਾਨ ਬੁਲਟ ਮੋਟਰਸਾਈਕਲ ’ਤੇ ਪਟਾਕੇ ਚਲਾ ਕੇ ਹੰਗਾਮਾ ਕਰ ਰਹੇ ਸਨ। ਜਦੋਂ ਪੁਲਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਪੁਲਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ ਪਰ ਬਾਅਦ ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰ ਲਿਆ ਤੇ ਦੇਰ ਸ਼ਾਮ ਚੇਤਾਵਨੀ ਦੇ ਕੇ ਛੱਡ ਦਿੱਤਾ। ਇਸ ਸਬੰਧੀ ਜਦੋਂ ਡੀ. ਸੀ. ਪੀ. ਜਗਮੋਹਨ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਤਿੰਨਾਂ ਲੜਕਿਆਂ ਨੂੰ ਰਾਊਂਡਅਪ ਕਰ ਕੇ ਜਾਂਚ ਲਈ ਥਾਣੇ ਲਿਜਾਇਆ ਗਿਆ ਹੈ, ਬਾਅਦ ’ਚ ਉਨ੍ਹਾਂ ਦਾ ਅਪਰਾਧਿਕ ਰਿਕਾਰਡ ਚੈੱਕ ਕੀਤਾ ਗਿਆ ਤਾਂ ਉਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ, ਜਿਸ ਨੂੰ ਦੇਖਦਿਆਂ ਉਨ੍ਹਾਂ ਨੇ ਮੁਆਫ਼ੀ ਮੰਗ ਲਈ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਹੋਇਆ ਬੰਦ
ਉਨ੍ਹਾਂ ਦਾ ਭਵਿੱਖ ਤਾਂ ਕਿ ਉਨ੍ਹਾਂ ਨੂੰ ਵਿਦੇਸ਼ ਜਾਣ ਜਾਂ ਨੌਕਰੀ ਲੈਣ ਵੇਲੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ। ਡੀ.ਸੀ.ਪੀ. ਜਗਮੋਹਨ ਸਿੰਘ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਆਪਣੇ ਹੱਥ ’ਚ ਨਾ ਲੈਣ ਅਤੇ ਬੁਲਟ ਮੋਟਰਸਾਈਕਲ ’ਤੇ ਪਟਾਕੇ ਨਾ ਚਲਾਉਣ।