ਪੁਲਸ ਵੱਲੋਂ 4 ਭਗੌੜਾ ਕਰਾਰ ਮੁਲਜ਼ਮ ਗ੍ਰਿਫ਼ਤਾਰ

02/11/2024 1:52:55 PM

ਟਾਂਡਾ ਉੜਮੁੜ (ਪੰਡਿਤ, ਮੋਮੀ)-ਟਾਂਡਾ ਪੁਲਸ ਨੇ ਭਗੌੜਾ ਕਰਾਰ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਵਿਚੋਂ ਦਾਜ ਲਈ ਨੂੰਹ ਨੂੰ ਤੰਗ ਕਰਨ ਦੇ ਦੋਸ਼ ਵਿਚ ਨਾਮਜ਼ਦ 3 ਲੋਕ ਇਕੋ ਪਰਿਵਾਰ ਨਾਲ ਸਬੰਧਤ ਹਨ। ਥਾਣਾ ਮੁਖੀ ਗੁਰਿੰਦਰ ਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ.ਐੱਸ.ਪੀ. ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਏ.ਐੱਸ.ਆਈ. ਮਨਿੰਦਰ ਕੌਰ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਭਗੌੜਾ ਕਰਾਰ ਮੁਲਜ਼ਮਾਂ ਦੀ ਪਛਾਣ ਬਹਾਦਰ ਸਿੰਘ ਵਾਸੀ ਅੱਪਰਾ (ਫਿਲੌਰ), ਵਿਕਰਮ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਸੁਨੀਤਾ ਦੇ ਰੂਪ ਵਿਚ ਹੋਈ ਹੈ। ਜਿਨ੍ਹਾਂ ਦੇ ਖਿਲਾਫ 2015 ਵਰ੍ਹੇ ਵਿਚ ਦਾਜ ਲਈ ਤੰਗ ਕਰਨ ਲਈ ਮਾਮਲਾ ਦਰਜ ਹੋਇਆ ਸੀ।

PunjabKesari
ਇਨ੍ਹਾਂ ਨੂੰ ਦਸੂਹਾ ਦੇ ਮਾਣਯੋਗ ਜੱਜ ਮਨਮੋਹਨ ਭੱਟੀ ਨੇ 8 ਦਸੰਬਰ 2016 ਵਿਚ ਭਗੌੜਾ ਕਰਾਰ ਦਿੱਤਾ ਸੀ। ਇਸੇ ਤਰ੍ਹਾਂ ਥਾਣੇਦਾਰ ਰਾਜੇਸ਼ ਕੁਮਾਰ ਦੀ ਟੀਮ ਵੱਲੋਂ ਐੱਨ.ਡੀ.ਪੀ.ਐੱਸ. ਐਕਟ ਦੇ ਮਾਮਲੇ ਵਿਚ ਨਾਮਜ਼ਦ ਭਗੌੜਾ ਕਰਾਰ ਮੁਲਜ਼ਮ ਪਵਨ ਕੁਮਾਰ ਪੁੱਤਰ ਹੰਸ ਰਾਜ ਵਾਸੀ ਬੈਂਚ ਬਾਜਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Aarti dhillon

Content Editor

Related News