ਲੁੱਟਾਂ-ਖੋਹਾਂ ਅਤੇ ਨਸ਼ਾ ਸਪਲਾਈ ਕਰਨ ਵਾਲੇ 4 ਵਿਅਕਤੀ ਪੁਲਸ ਵੱਲੋਂ ਗ੍ਰਿਫ਼ਤਾਰ

10/15/2023 4:49:02 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਗੁਪਤਾ, ਜਸਵਿੰਦਰ)-ਟਾਂਡਾ ਪੁਲਸ ਨੇ ਇਲਾਕੇ ਵਿਚ ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਅਤੇ ਨਸ਼ੇ ਦੀ ਸਪਲਾਈ ਕਰਨ ਦੇ ਦੋਸ਼ ਵਿਚ ਨਾਮਜ਼ਦ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਕਾਂਰ ਸਿੰਘ ਬਰਾੜ ਨੇ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ, ਕੁਲਵੰਤ ਸਿੰਘ ਡੀ. ਐੱਸ. ਪੀ. ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਹ ਸਫ਼ਲਤਾ ਮਿਲੀ ਹੈ। 

ਥਾਣਾ ਮੁਖੀ ਨੇ ਦੱਸਿਆ ਕਿ ਏ. ਐੱਸ. ਆਈ. ਰਾਜੇਸ਼ ਕੁਮਾਰ ਇੰਚਾਰਜ ਚੌਂਕੀ ਸਰਾਂ ਦੀ ਟੀਮ ਨੇ ਪਿੰਡ ਕੰਧਾਲਾ ਜੱਟਾਂ ਵਿਚ ਮਨਪ੍ਰੀਤ ਸਿੰਘ ਦੇ ਘਰ 5 ਅਕਤੂਬਰ ਨੂੰ ਚੋਰੀ ਕਰਨ ਦੇ ਦੋਸ਼ ਨਾਮਜ਼ਦ ਮੁਲਜ਼ਮ ਰਾਹੁਲ ਉਰਫ਼ ਲਾਡੀ ਵਾਸੀ ਧਿਆਨਪੁਰ ਰੋਡ ਰਈਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਉਸ ਦੀ ਨਿਸ਼ਾਨਦੇਹੀ ’ਤੇ ਹੁਣ ਚੋਰੀ ਕੀਤੇ ਗਹਿਣੇ ਬਰਾਮਦ ਕਰ ਲਏ ਗਏ ਹਨ।

ਇਹ ਵੀ ਪੜ੍ਹੋ: ਨਰਾਤਿਆਂ ਮੌਕੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਭਗਤਾਂ ਲਈ ਖ਼ੁਸ਼ਖਬਰੀ, ਮਿਲੇਗੀ ਖ਼ਾਸ ਸਹੂਲਤ

ਇਸੇ ਤਰ੍ਹਾਂ ਏ. ਐੱਸ. ਆਈ. ਨਰਿੰਦਰ ਸਿੰਘ ਦੀ ਟੀਮ ਨੇ 20 ਸਤੰਬਰ ਨੂੰ ਪ੍ਰਾਚੀਨ ਸ਼ਿਵ ਮੰਦਰ ਮੇਨ ਗਾਂਧੀ ਚੌਕ ਟਾਂਡਾ ਚੋਰੀ ਕਰਨ ਵਾਲੇ ਮੁਲਜ਼ਮ ਸੋਖਾ ਪੁੱਤਰ ਆਬੂ ਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਨਾਗ ਦੇਵਤਾ ਦੀ ਪਿੱਤਲ ਦੀ ਮੂਰਤੀ ਬਰਾਮਦ ਕਰ ਲਈ ਹੈ।

ਏ. ਐੱਸ. ਆਈ. ਰਾਜਵਿੰਦਰ ਸਿੰਘ ਚੌਂਕੀ ਇੰਚਾਰਜ ਬਸਤੀ ਬੋਹੜਾ ਦੀ ਟੀਮ ਨੇ 10 ਅਕਤੂਬਰ ਨੂੰ ਪਿੰਡ ਟਾਹਲੀ ਵਾਸੀ ਪਰਮਜੀਤ ਕੌਰ ਪਤਨੀ ਲਖਵਿੰਦਰ ਸਿੰਘ ਦੇ ਘਰ ਵਿਚੋਂ ਗੈਸ ਸਿਲੰਡਰ ਚੋਰੀ ਕਰਨ ਦੇ ਦੋਸ਼ ਵਿਚ ਨਾਮਜ਼ਦ ਮੁਲਜ਼ਮ ਮਨੀਸ਼ ਕੁਮਾਰ ਪੁੱਤਰ ਦੇਵੀ ਦਿੱਤਾ ਵਾਸੀ ਪਿੰਡ ਟਾਹਲੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਗੈਸ ਸਿਲੰਡਰ ਬਰਾਮਦ ਕਰ ਲਿਆ ਹੈ।  ਇਸੇ ਤਰ੍ਹਾਂ ਐੱਸ. ਆਈ. ਦਲਜੀਤ ਸਿੰਘ ਦੀ ਟੀਮ ਨੇ ਟਾਂਡਾ ਖੱਖ ਰੋਡ ’ਤੇ ਕਾਰ ਸਵਾਰ ਤਰਲੋਚਨ ਸਿੰਘ ਤੋਜਾ ਪੁੱਤਰ ਇੰਦਰਜੀਤ ਸਿੰਘ ਵਾਸੀ ਨੇੜੇ ਸਿਨੇਮਾ ਚੌਕ ਦਸੂਹਾ ਨੂੰ 600 ਗ੍ਰਾਮ ਚੂਰਾ ਪੋਸਤ ਸਣੇ ਗ੍ਰਿਫ਼ਤਾਰ ਕਰ ਕੇ ਉਸਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਆਏ ਸਾਰੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ:ਖਰੜ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਵੱਡੇ ਖ਼ੁਲਾਸੇ, ਮੋਬਾਇਲ ਬਣਿਆ ਭਰਾ-ਭਰਜਾਈ ਦੇ ਭਤੀਜੇ ਦੀ ਮੌਤ ਦਾ ਕਾਰਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en&pli=1

For IOS:-  https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News