ਥਾਣਾ ਮਕਸੂਦਾਂ ਦੀ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, 5 ਭਗੌੜੇ ਗ੍ਰਿਫ਼ਤਾਰ

Saturday, Jan 06, 2024 - 02:29 PM (IST)

ਥਾਣਾ ਮਕਸੂਦਾਂ ਦੀ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, 5 ਭਗੌੜੇ ਗ੍ਰਿਫ਼ਤਾਰ

ਜਲੰਧਰ (ਜ.ਬ.)- ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਦੀ ਪੁਲਸ ਨੇ 5 ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ, ਜੋ ਵੱਖ-ਵੱਖ ਮਾਮਲਿਆਂ ’ਚ ਲੋੜੀਂਦੇ ਸਨ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਬਲਬੀਰ ਸਿੰਘ ਸੰਧੂ ਅਤੇ ਐੱਸ. ਐੱਚ. ਓ. ਮਕਸੂਦਾਂ ਸਿਕੰਦਰ ਸਿੰਘ ਨੇ ਦੱਸਿਆ ਕਿ ਮਕਸੂਦਾਂ ਪੁਲਸ ਨੇ ਮੁਨੀਸ਼ ਕੁਮਾਰ ਪੁੱਤਰ ਰਵੀ ਬਹਾਦਰ, ਵਾਸੀ ਬਿਧੀਪੁਰ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ’ਤੇ ਧਾਰਾ 320,454 ਤਹਿਤ 12 ਅਕਤੂਬਰ 2021 ਨੂੰ ਪਰਚਾ ਦਰਜ ਕੀਤਾ ਗਿਆ ਸੀ।

ਦੂਜਾ ਮੁਲਜ਼ਮ ਬਲਜਿੰਦਰ ਸਿੰਘ ਉਰਫ਼ ਜੱਗੂ ਪੁੱਤਰ ਰੇਸ਼ਮ ਲਾਲ ਵਾਸੀ ਪਿੰਡ ਚੱਕ ਜਿੰਦਾ ਖ਼ਿਲਾਫ਼ 427, 506 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਤੀਜਾ ਮੁਲਜ਼ਮ ਦਲਜੀਤ ਸਿੰਘ ਉਰਫ਼ ਦੱਧੋ ਖ਼ਿਲਾਫ਼ 323,324,341,148,149 ਤਹਿਤ ਪਰਚਾ ਦਰਜ ਕੀਤਾ ਸੀ। ਚੌਥਾ ਮੁਲਜ਼ਮ ਮਲਕੀਤ ਸਿੰਘ ਉਰਫ਼ ਖੇਰੀ ਪੁੱਤਰ ਕਿਰਪਾਲ ਸਿੰਘ ਵਾਸੀ ਚਮਿਆਰਾ ਖ਼ਿਲਾਫ਼ ਧਾਰਾ 323,324,341,148,149 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਪੰਜਵੇਂ ਮੁਲਜ਼ਮ ਰੇਸ਼ਮ ਉਰਫ਼ ਗੋਗਾ ਪੁੱਤਰ ਸਾਧੂ ਰਾਮ ਵਾਸੀ ਵਰਿਆਣਾ ਖ਼ਿਲਾਫ਼ ਧਾਰਾ 8.9 ਗਊ ਐਕਟ, 429 ਆਈ. ਪੀ. ਸੀ. ਅਤੇ 11 ਐਨੀਮਲ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : 4 ਦਿਨ ਦੇ ਮਰੇ ਬੱਚੇ ਦੀ ਲਾਸ਼ ਨੂੰ ਕਬਰ 'ਚੋਂ ਕੱਢਣਾ ਪਿਆ ਬਾਹਰ, ਹਾਲਤ ਵੇਖ ਫੁੱਟ-ਫੁੱਟ ਕੇ ਰੋਈ ਮਾਂ

ਇਹ ਪੰਜੇ ਵਿਅਕਤੀ ਮਾਣਯੋਗ ਅਦਾਲਤ ’ਚੋਂ ਭਗੌੜੇ ਸਨ, ਜੋ ਲਗਾਤਾਰ ਤਰੀਕਾਂ ਤੋਂ ਮਿਸ ਹੁੰਦੇ ਰਹੇ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ਨੇ ਭਗੌੜੇ ਕਰਾਰ ਦਿੱਤਾ ਸੀ, ਜਿਨ੍ਹਾਂ ਨੂੰ ਮਕਸੂਦਾਂ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਐੱਸ. ਐੱਚ. ਓ. ਸਿਕੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਤੇ ਭਗੌੜਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਲਾਕੇ ’ਚ ਕਿਸੇ ਵੀ ਤਰ੍ਹਾਂ ਨਾਲ ਦਹਿਸ਼ਤ ਪੈਦਾ ਨਹੀਂ ਹੋਣ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਅਪੀਲ ਹੈ ਕਿ ਉਹ ਅਜਿਹੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਣ ਤਾਂ ਜੋ ਕਿਸੇ ਤਰ੍ਹਾਂ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਪਾਵਰਕਾਮ ਦਾ ਵੱਡਾ ਐਕਸ਼ਨ, ਇਨ੍ਹਾਂ ਖ਼ਪਤਕਾਰਾਂ ਦੇ ਕੱਟ ਦਿੱਤੇ ਬਿਜਲੀ ਕੁਨੈਕਸ਼ਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News