ਲੰਗਰ ਦੀ ਸੇਵਾ ਦੌਰਾਨ ਕਤਲ ਕੀਤੇ ਨੌਜਵਾਨ ਦੇ 5 ਕਾਤਲ ਪੁਲਸ ਵੱਲੋਂ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ

01/13/2024 6:33:23 PM

ਟਾਂਡਾ ਉੜਮੁੜ (ਮੋਮੀ)- ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ਼ ਨੇ ਬੀਤੇ ਦਿਨੀਂ ਪਿੰਡ ਤਲਵੰਡੀ ਸੱਲਾਂ ਵਿਖੇ ਨਗਰ ਕੀਰਤਨ 'ਚ ਕੁੱਟਮਾਰ ਕਰਕੇ ਕਤਲ ਕੀਤੇ ਗਏ ਸਾਹਿਲ ਕਤਲ ਕਾਂਡ ਨਾਲ ਸਬੰਧਤ ਸਬੰਧਤ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਇਸ ਕਤਲ ਮਾਮਲੇ ਵਿਚ ਇਕ ਮੁਲਜ਼ਮ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। 

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਓੰਕਾਰ ਸਿੰਘ ਬਰਾੜ ਨੇ ਦੱਸਿਆ ਕਿ ਐੱਸ. ਪੀ. ਇਨਵੈਸਟੀਗੇਸ਼ਨ ਸਰਬਜੀਤ ਸਿੰਘ ਬਾਹੀਆ ਪੀ. ਪੀ. ਐੱਸ. ਉੱਪ ਪੁਲਸ ਕਪਤਾਨ ਪਰਮਿੰਦਰ ਸਿੰਘ ਅਤੇ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਇਸ ਕਤਲ ਕਾਂਡ ਵਿੱਚ ਨਾਮਜ਼ਦ ਦੋਸ਼ੀ ਜਸ਼ਨ ਪੁੱਤਰ ਬਲਵਿੰਦਰ ਸਿੰਘ, ਅਭਿਸ਼ੇਕ ਉਰਫ਼ ਅਭੀ ਦੋਵੇਂ ਵਾਸੀ ਤਲਵੰਡੀ ਸੱਲਾਂ, ਪਰਮਵੀਰ ਸਿੰਘ ਉਰਫ਼ ਪੰਮਾ, ਸ਼ਿਵ ਚਰਨਜੀਤ ਸਿੰਘ ਪੁੱਤਰ ਸਰਬਜੀਤ ਸਿੰਘ, ਅਸ਼ੀਸ਼ ਕੌਸ਼ਲ ਪੁੱਤਰ ਵਿਜੇ ਕੁਮਾਰ ਤਿੰਨੋਂ ਨਿਵਾਸੀ ਪਿੰਡ ਮਾਨਪੁਰ ਨੂੰ ਗ੍ਰਿਫ਼ਤਾਰ ਕਰਕੇ ਹੋਰ ਲੋੜੀਂਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। 

ਇਹ ਵੀ ਪੜ੍ਹੋ : ਲੋਹੜੀ ਮੌਕੇ ਪੰਜਾਬ 'ਚ ਰੂਹ ਕੰਬਾਊ ਘਟਨਾ, ਬੈਟਰੀ ਨੂੰ ਲੱਗੀ ਭਿਆਨਕ ਅੱਗ, ਵਿਅਕਤੀ ਸਣੇ ਕੁੱਤੇ ਦੀ ਦਰਦਨਾਕ ਮੌਤ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਿੰਡ ਤਲਵੰਡੀ ਸੱਲਾਂ ਵਿਖੇ ਨਗਰ ਕੀਰਤਨ ਦੌਰਾਨ ਦੁੱਧ ਦੇ ਲੰਗਰ ਦੀ ਸੇਵਾ ਕਰ ਸਾਹਿਲ ਨੂੰ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ 'ਤੇ ਚੱਲਦਿਆਂ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਉਸ ਉਪਰੰਤ ਟਾਂਡਾ ਪੁਲਸ ਨੇ ਕੁੱਲ 11 ਨੌਜਵਾਨਾਂ 'ਤੇ ਮਾਮਲਾ ਦਰਜ ਕੀਤਾ ਸੀ ਅਤੇ ਮਾਮਲਾ ਦਰਜ ਕਰਨ ਉਪਰੰਤ ਟਾਂਡਾ ਪੁਲਸ ਵੱਲੋਂ ਦੋਸ਼ੀਆਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ : ਲੋਹੜੀ ਵਾਲੇ ਦਿਨ ਜਲੰਧਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News