ਪੁਲਸ ਵੱਲੋਂ 10 ਕਿੱਲੋ ਗਾਂਜਾ ਤੇ ਨਸ਼ੀਲੀਆਂ ਗੋਲ਼ੀਆਂ ਸਣੇ 5 ਗ੍ਰਿਫ਼ਤਾਰ
Sunday, Aug 17, 2025 - 06:28 PM (IST)

ਜਲੰਧਰ (ਕੁੰਦਨ, ਪੰਕਜ)- ਨਸ਼ਿਆਂ ਖ਼ਿਲਾਫ਼ ਆਪਣੀ ਲਗਾਤਾਰ ਮੁਹਿੰਮ ਨੂੰ ਜਾਰੀ ਰੱਖਦਿਆਂ ਕਮਿਸ਼ਨਰੇਟ ਪੁਲਸ ਜਲੰਧਰ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਲੋਂ 10 ਕਿਲੋ ਗਾਂਜਾ ਅਤੇ 25 ਨਸ਼ੀਲੀਆ ਗੋਲ਼ੀਆਂ ਬਰਾਮਦ ਕੀਤੀਆਂ। ਵੇਰਵੇ ਦਿੰਦੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਜਲੰਧਰ ਨੇ ਵੱਖ-ਵੱਖ ਥਾਣਿਆਂ ਅਧੀਨ ਨਸ਼ਾ ਹੌਟਸਪਾਟਸ ਅਤੇ ਸਮੱਗਲਿੰਗ ਹੱਬਾਂ ’ਤੇ ਟਾਰਗਟਡ ਕਾਰਵਾਈਆਂ ਕੀਤੀਆਂ।
ਇਹ ਵੀ ਪੜ੍ਹੋ: ਪੰਜਾਬ ਲਈ 5 ਦਿਨ ਅਹਿਮ! IMD ਵੱਲੋਂ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ Alert
ਇਨ੍ਹਾਂ ਕਾਰਵਾਈਆਂ ਦੌਰਾਨ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 3 ਮੁਕਦਮੇ ਦਰਜ ਕੀਤੇ ਅਤੇ 10 ਕਿੱਲੋ ਗਾਂਜਾ ਅਤੇ 25 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ਹਨ। ਸੀ. ਪੀ. ਜਲੰਧਰ ਨੇ ਜ਼ੋਰ ਦਿੰਦੇ ਕਿਹਾ ਕਿ ਜਲੰਧਰ ਪੁਲਸ ਸਮਾਜ ਵਿਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ।
ਇਹ ਵੀ ਪੜ੍ਹੋ: ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e