ਪੁਲਸ ਨੇ ਨਸ਼ਾ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕੀਤਾ

Friday, Aug 14, 2026 - 12:20 PM (IST)

ਪੁਲਸ ਨੇ ਨਸ਼ਾ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕੀਤਾ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਨੌਜਵਾਨ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਐੱਸ. ਆਈ. ਬਲਵੀਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਪਿੰਡ ਸਜਾਵਲਪੁਰ ਤੋਂ ਪਿੰਡ ਸਹਾਬਪੁਰ ਵੱਲ ਜਾ ਰਹੀ ਸੀ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਲਿੰਕ ਰੋਡ ਪਿੰਡ ਰਾਮਰਾਏਪੁਰ ਨੇੜੇ ਪੁੱਜੀ ਤਾਂ ਪਿੰਡ ਸਹਾਬਪੁਰ ਵੱਲੋਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਹੱਥ 'ਚ ਫੜੇ ਸ਼ੱਕੀ ਸਾਮਾਨ ਨੂੰ ਘਾਹ 'ਚ ਸੁੱਟ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...

ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਕੋਲੋਂ ਸਿਲਵਰ ਦੀ ਸੜੀ ਹੋਈ ਹੈਰੋਇਨ ਅਲੂਦ, ਦਸ ਰੁਪਏ ਦਾ ਪਾਈਪ ਵਰਗਾ ਨੋਟ ਅਤੇ ਇਕ ਲਾਈਟਰ ਬਰਾਮਦ ਕੀਤਾ ਗਿਆ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News