ਫਗਵਾੜਾ ''ਚ ਪੁਲਸ ਨੇ 1100 ਗ੍ਰਾਮ ਗਾਂਜੇ ਸਣੇ ਵਿਆਹੁਤਾ ਔਰਤ ਨੂੰ ਕੀਤਾ ਗ੍ਰਿਫ਼ਤਾਰ

Friday, Jun 26, 2026 - 12:44 PM (IST)

ਫਗਵਾੜਾ ''ਚ ਪੁਲਸ ਨੇ 1100 ਗ੍ਰਾਮ ਗਾਂਜੇ ਸਣੇ ਵਿਆਹੁਤਾ ਔਰਤ ਨੂੰ ਕੀਤਾ ਗ੍ਰਿਫ਼ਤਾਰ

ਫਗਵਾੜਾ (ਜਲੋਟਾ)- ਫਗਵਾੜਾ ਪੁਲਸ ਵੱਲੋਂ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਹੁਸ਼ਿਆਰਪੁਰ ਰੋਡ ਸਥਿਤ ਦਾਣਾ ਮੰਡੀ ਨੇੜੇ ਝੁੱਗੀਆਂ 'ਚ ਛਾਪੇਮਾਰੀ ਕਰਕੇ ਇਕ ਵਿਆਹੁਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੀ ਗਈ ਮਹਿਲਾ ਦੀ ਪਛਾਣ ਪੂਨਮ ਮੂਲ ਨਿਵਾਸੀ ਮਧੇਪੁਰਾ (ਬਿਹਾਰ), ਹਾਲ ਨਿਵਾਸੀ ਦਾਣਾ ਮੰਡੀ ਦੀਆਂ ਝੁੱਗੀਆਂ, ਫਗਵਾੜਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ

ਪੁਲਸ ਟੀਮ ਵੱਲੋਂ ਤਲਾਸ਼ੀ ਲਏ ਜਾਣ ’ਤੇ ਦੋਸ਼ੀ ਮਹਿਲਾ ਦੇ ਕਬਜ਼ੇ ਵਿੱਚੋਂ 1100 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਪੂਨਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ ਪੱਧਰ ਪਹੁੰਚਿਆ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News