ਪੁਲਸ ਨੇ ਲਾਹਣ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Sunday, Nov 23, 2025 - 12:55 PM (IST)

ਪੁਲਸ ਨੇ ਲਾਹਣ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ 50 ਲੀਟਰ ਦੇਸੀ ਸ਼ਰਾਬ ਇਕ ਵਿਅਕਤੀ ਨੂੰ (ਲਾਹਣ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਦਰ ਥਾਣਾ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਪੁਲਸ ਚੌਕੀ ਜਾਡਲਾ ਦੀ ਇੰਚਾਰਜ ਏ. ਐੱਸ. ਆਈ. ਅਮਰਜੀਤ ਕੌਰ ਇਕ ਪੁਲਸ ਪਾਰਟੀ ਨਾਲ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਵਿੱਚ ਜਾਡਲਾ ਬੱਸ ਸਟੈਂਡ 'ਤੇ ਖੜੀ ਸੀ ਤਾਂ ਇਕ ਵਿਸ਼ੇਸ਼ ਪੁਲਸ ਮੁਖਬਰ ਨੇ ਭਰੋਸੇਯੋਗ ਜਾਣਕਾਰੀ ਦਿੱਤੀ ਕਿ ਇੰਦਰਜੀਤ ਸਿੰਘ ਪੁੱਤਰ ਸੰਮਾ ਸਿੰਘ ਵਾਸੀ ਪਿੰਡ ਚਰਾਣ, ਜੋਕਿ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਹੈ, ਆਪਣੇ ਕਮਾਦ ਵਾਲੇ ਖੇਤ ਵਿੱਚ ਭੱਟੀ ਲਗਾ ਕੇ ਲਾਹਣ ਦੇ ਡਰੰਮ ਵਿੱਚੋਂ ਸ਼ਰਾਬ ਨਿਕਾਲ ਰਹਾ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਕਾਰਵਾਈ ਕਰਦਿਆਂ ਇੰਦਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਹੋਏ ਕਤਲ ਮਾਮਲੇ 'ਚ ਵੱਡਾ ਐਕਸ਼ਨ! ASI 'ਤੇ ਡਿੱਗੀ ਗਾਜ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News