ਪੁਲਸ ਨੇ ਇਕ ਵਿਅਕਤੀ ਨੂੰ 1 ਕਿਲੋਗ੍ਰਾਮ ਅਫ਼ੀਮ ਸਮੇਤ ਕੀਤਾ ਗ੍ਰਿਫ਼ਤਾਰ
Thursday, Mar 07, 2024 - 06:29 PM (IST)
ਨੂਰਪੁਰਬੇਦੀ (ਸੰਜੀਵ ਭੰਡਾਰੀ)-ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੀਆਂ ਹਦਾਇਤਾਂ ਤਹਿਤ ਗੈਰ ਸਮਾਜਿਕ ਕਾਰਜਾਂ ਵਿਚ ਸ਼ਾਮਲ ਵਿਅਕਤੀਆਂ ਨੂੰ ਦਬੋਚਣ ਲਈ ਆਰੰਭੀ ਕਾਰਵਾਈ ਅਧੀਨ ਸਥਾਨਕ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਚੈਕਿੰਗ ਕਰਦੇ ਸਮੇਂ ਇਕ ਪੈਦਲ ਜਾਂਦੇ ਵਿਅਕਤੀ ਨੂੰ 1 ਕਿਲੋਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਨੂਰਪੁਰਬੇਦੀ ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੰ ਥਾਣਾ ਮੁਖੀ ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਜਦੋਂ ਚੌਂਕੀ ਹਰੀਪੁਰ ਦੇ ਇੰਚਾਰਜ ਏ. ਐੱਸ. ਆਈ. ਸੋਹਨ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ੱਕੀ ਅਤੇ ਭੈਡ਼ੇ ਅਨਸਰਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਟੀ-ਪੁਆਇੰਟ ਖਟਾਣਾ ਲਾਗੇ ਇਕ ਪੈਦਲ ਆ ਰਹੇ ਵਿਅਕਤੀ ਨੂੰ ਵੇਖਿਆ। ਜਦੋਂ ਉਕਤ ਵਿਅਕਤੀ ’ਤੇ ਸਰਕਾਰੀ ਗੱਡੀ ਦੀ ਲਾਈਟ ਪਈ ਤਾਂ ਉਹ ਘਬਰਾ ਕੇ ਭੱਜਣ ਦੀ ਫਿਰਾਰ ਵਿਚ ਸੀ, ਜਿਸ ਨੂੰ ਪੁਲਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ (ਵੀਡੀਓ)
ਥਾਣਾ ਮੁਖੀ ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਤੋਂ ਬਾਅਦ ਜਦੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ ’ਚੋਂ 1 ਕਿਲੋਗ੍ਰਾਮ ਅਫ਼ੀਮ ਬਰਾਮਦ ਹੋਈ। ਉਨ੍ਹਾਂ ਆਖਿਆ ਕਿ ਕਾਬੂ ਕੀਤੇ ਗਏ ਮੁਲਜਮ ਦੀ ਪਛਾਣ ਮਨਦੀਪ ਸਿੰਘ ਦੀਪੀ ਪੁੱਤਰ ਚਮਨ ਲਾਲ ਨਿਵਾਸੀ ਮੁਕਾਰੀ, ਥਾਣਾ ਨੂਰਪੁਰਬੇਦੀ ਵਜੋਂ ਹੋਈ ਹੈ। ਜਿਸ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਬਾਅਦ ਦੁਪਹਿਰ ਮੁਲਜ਼ਮ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ’ਚ ਪੇਸ਼ ਕਰਕੇ ਉਸ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਪੁਛਗਿੱਛ ਦੌਰਾਨ ਇਸ ਮਾਮਲੇ ਨਾਲ ਜੁਡ਼੍ਹੇ ਕਈ ਹੋਰ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਖੇਤਰ ਵਿਚ ਨਸ਼ੇ ਦੇ ਕਾਰੋਬਾਰ ਅਤੇ ਹੋਰਨਾਂ ਗੈਰ-ਸਮਾਜਿਕ ਗਤੀਵਿਧੀਆਂ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ।
ਇਹ ਵੀ ਪੜ੍ਹੋ: ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ, ਡੀ. ਸੀ. ਨੇ ਜਾਰੀ ਕੀਤੇ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8