ਉੱਤਰ ਪ੍ਰਦੇਸ਼ ਦੇ ਨੌਜਵਾਨ ਜਲੰਧਰ ਦੀ ਪੁਲਸ ਨੇ 2 ਕਿਲੋ 650 ਗ੍ਰਾਮ ਅਫੀਮ ਸਣੇ ਕੀਤਾ ਗ੍ਰਿਫ਼ਤਾਰ

Tuesday, Sep 20, 2022 - 06:09 PM (IST)

ਉੱਤਰ ਪ੍ਰਦੇਸ਼ ਦੇ ਨੌਜਵਾਨ ਜਲੰਧਰ ਦੀ ਪੁਲਸ ਨੇ 2 ਕਿਲੋ 650 ਗ੍ਰਾਮ ਅਫੀਮ ਸਣੇ ਕੀਤਾ ਗ੍ਰਿਫ਼ਤਾਰ

ਜਲੰਧਰ - ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ. ਮਾਨਯੋਗ ਕਮਿਸ਼ਨਰ ਪੁਲਸ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਪੁਲਸ ਨੇ 2 ਕਿਲੋ 650 ਗ੍ਰਾਮ ਅਫੀਮ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਰਾਹੁਲ ਪੁੱਤਰ ਰਮੇਸ਼ ਵਾਸੀ ਪਿੰਡ ਤਿਸੰਗਾ ਥਾਣਾ ਬਨਾਵਰ, ਜ਼ਿਲ੍ਹਾ ਬਦਾਈਊ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ: 6 ਮਹੀਨੇ ਦੀ ਗਰਭਵਤੀ ਦਾ ਪਤੀ ਨੇ ਕੀਤਾ ਕਤਲ, ਕਾਰਨ ਜਾਣ ਹੋ ਜਾਵੋਗੇ ਹੈਰਾਨ

ਮਿਲੀ ਜਾਣਕਾਰੀ ਅਨੁਸਾਰ ਐਂਟੀ ਨਾਰਕੋਟਿਕ ਸੈੱਲ ਦੇ ਸਬ ਇੰਸ. ਰਾਜ ਕੁਮਾਰ ਪੁਲਸ ਪਾਰਟੀ ਨਾਲ ਮਿਲ ਕੇ ਆਦਰਸ਼ ਨਗਰ ਪਾਰਕ, ਮੇਨ ਰੋਡ ਕੋਲ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇਕ ਮੋਨੇ ਨੌਜਵਾਨ ਨੀਲੇ ਰੰਗ ਦਾ ਕਿੱਟ ਬੈਗ ਪੈਦਲ ਲੈ ਕੇ ਆਉਂਦਾ ਹੋਇਆ ਵਿਖਾਈ ਦਿੱਤਾ, ਜੋ ਪੁਲਸ ਨੂੰ ਵੇਖਦੇ ਸਾਰ ਪਿੱਛੇ ਵੱਲ ਨੂੰ ਮੁੜ ਪਿਆ। ਸ਼ੱਕ ਦੇ ਆਧਾਰ ’ਤੇ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਤੋਂ 2 ਕਿਲੋ 650 ਗ੍ਰਾਮ ਅਫੀਮ ਬਰਾਮਦ ਹੋਈ, ਜਿਸ ਦੇ ਸਬੰਧ ’ਚ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਪੁੱਛਗਿੱਛ ਦੌਰਾਨ ਪਤਾ ਲਗਾ ਕਿ ਦੋਸ਼ੀ ਉੱਤਰ ਪ੍ਰਦੇਸ਼ ਤੋਂ ਜਲੰਧਰ ’ਚ ਅਫੀਮ ਦੀ ਸਪਲਾਈ ਦੇਣ ਆਇਆ ਸੀ। 

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ


author

rajwinder kaur

Content Editor

Related News