ਪੁਲਸ ਵੱਲੋਂ ਇਕ ਮੋਟਰਸਾਈਕਲ ਤੇ 4 ਮੋਬਾਇਲਾਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ

Sunday, Jun 23, 2024 - 05:34 PM (IST)

ਪੁਲਸ ਵੱਲੋਂ ਇਕ ਮੋਟਰਸਾਈਕਲ ਤੇ 4 ਮੋਬਾਇਲਾਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ

ਹਰਿਆਣਾ (ਰੱਤੀ)- ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੁੱਟਖੋਹ ਅਤੇ ਚੋਰੀ ਕਰਨ ਵਾਲਿਆਂ ਨੂੰ ਨਕੇਲ ਪਾਉਣ ਲਈ ਪੰਜਾਬ ਪੁਲਸ ਰੋਜ਼ਾਨਾ ਨਾਕਾਬੰਦੀ ਕਰਕੇ ਇਨ੍ਹਾਂ ਗੈਰ-ਸਮਾਜਿਕ ਵਿਅਕਤੀਆਂ ਨੂੰ ਕਾਬੁ ਕਰਨ ਵਿਚ ਲੱਗੀ ਹੋਈ ਹੈ, ਜਿਸ ਦੇ ਚਲਦਿਆਂ ਹੀ ਥਾਣਾ ਹਰਿਆਣਾ ਵੱਲੋਂ ਵੀ ਵੱਖ-ਵੱਖ ਟੀਮਾਂ ਬਣਾ ਕੇ ਨਾਕੇਬੰਦੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- CM ਮਾਨ ਦੀ ਜਲੰਧਰ 'ਚ ਅਹਿਮ ਮੀਟਿੰਗ, ਕਿਹਾ-ਪਾਰਟੀ 'ਚ ਕੋਈ ਮਤਭੇਦ ਨਹੀਂ, ਜਨਤਾ ਅਫ਼ਵਾਹਾਂ ਤੋਂ ਬਚੇ

ਪੁਲਸ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਏ. ਐੱਸ. ਆਈ. ਸੁਸ਼ੀਲ ਕੁਮਾਰ ਪੁਲਸ ਪਾਰਟੀ ਨਾਲ ਪਿੰਡ ਜਲਾਲਪੁਰ ਮੋੜ 'ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਪਿੰਡ ਬਸੀ ਮਰੂਫ਼ ਵੱਲੋਂ ਇਕ ਵਿਅਕਤੀ ਮੋਟਰਸਾਈਕਲ ਬਿਨ੍ਹਾਂ ਨੰਬਰੀ ਸੀ.ਟੀ. 100 'ਤੇ ਆਉਂਦਾ ਨਜ਼ਰ ਆਇਆ, ਜਿਸ ਨੂੰ ਰੋਕਿਆ ਗਿਆ ਅਤੇ ਪੁੱਛਣ 'ਤੇ ਉਸ ਨੇ ਆਪਣਾ ਨਾਂ ਰੋਹਿਤ ਸਾਗਰ ਪੁੱਤਰ ਗਿਆਨ ਸਿੰਘ ਵਾਸੀ ਬਸੀ ਮਰੂਫ਼ ਦੱਸਿਆ। ਮੋਟਰਸਾਈਕਲ ਦੇ ਦਸਤਾਵੇਜ਼ ਮੰਗਣ 'ਤੇ ਉਹ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ ਅਤੇ ਸ਼ੱਕ ਪੈਣ 'ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ 2 ਬਟਨਾਂ ਵਾਲੇ ਅਤੇ 2 ਟੱਚ ਸਕਰੀਨ ਮੋਬਾਇਲ ਬਰਾਮਦ ਹੋਏ। ਥਾਣਾ ਹਰਿਆਣਾ ਪੁਲਸ ਵੱਲੋਂ ਮਾਮਾਲ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਕਾਂਗਰਸੀ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News