ਕਪੂਰਥਲਾ ਵਿਖੇ ਪੁਲਸ ਨੇ ਹੈਰੋਇਨ ਸਮੇਤ ਚੰਨੀ ਨੂੰ ਕੀਤਾ ਗ੍ਰਿਫ਼ਤਾਰ

05/02/2024 6:16:43 PM

ਨਡਾਲਾ (ਸ਼ਰਮਾ)- ਸੁਭਾਨਪੁਰ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪਿੰਡ ਡੋਗਰਾਂਵਾਲ ਦੇ ਚਰਨਜੀਤ ਸਿੰਘ ਉਰਫ਼ ਚੰਨੀ ਨੂੰ 15 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਭਾਨਪੁਰ ਹਰਦੀਪ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਬਲਜੀਤ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਤਲਾਸ਼ੀ ਕਰਦੇ ਪਿੰਡ ਡੋਗਰਾਂਵਾਲ ਪੁੱਜੇ ਤਾਂ ਪਿੰਡ ਡੋਗਰਾਂਵਾਲ ਵੱਲੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ। ਉਸ ਦੇ ਸੱਜੇ ਹੱਥ ਵਿੱਚ ਇਕ ਵਜਨਦਾਰ ਲਿਫ਼ਾਫ਼ਾ ਮੋਮੀ ਪਲਾਸਟਿਕ ਰੰਗ ਕਾਲਾ ਫੜਿਆ ਹੋਇਆ ਸੀ, ਜਿਸ ਨੇ ਪੁਲਸ ਪਾਰਟੀ ਨੂੰ ਵੇਖ ਮੋਮੀ ਲਿਫ਼ਾਫ਼ਾ ਸੁੱਟ ਦਿੱਤਾ ਅਤੇ ਪਿੱਛੇ ਨੂੰ ਮੁੜ ਗਿਆ, ਜਿਸ ਨੂੰ ਕਾਬੂ ਕਰਕੇ ਸੁੱਟੇ ਹੋਏ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਕੀਤੀ ਗਈ, ਜਿਸ ਵਿੱਚੋ 15 ਗ੍ਰਾਮ ਹੈਰੋਇਨ ਬ੍ਰਰਾਮਦ ਹੋਈ। ਜਿਸ ਦੇ ਤਹਿਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਨਹੀਂ ਵੇਖੀ ਹੋਵੇਗੀ ਇਹੋ ਜਿਹੀ ਜੁਗਾੜੂ ਰੇਹੜੀ, ਵਾਇਰਲ ਤਸਵੀਰਾਂ ਨੇ ਉਡਾਏ ਸਭ ਦੇ ਹੋਸ਼

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News