ਪੁਲਸ ਨੇ ਚੈਕਿੰਗ ਲਈ ਰੋਕਿਆ ਨੌਜਵਾਨ, ਪਿਸਤੌਲ ਦੀ ਬਰਾਮਦਗੀ ਮਗਰੋਂ ਮਾਮਲਾ ਕੀਤਾ ਦਰਜ
Sunday, Mar 15, 2026 - 03:46 PM (IST)
ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)- ਸੀ.ਆਈ.ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਇਕ ਮੁਲਜ਼ਮ ਨੂੰ 32 ਬੋਰ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਸੁਲਤਾਨਪੁਰ ਲੋਧੀ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਪੱਧਰੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਐੱਸ.ਐੱਸ.ਪੀ. ਗੌਰਵ ਤੂਰਾ ਦੇ ਹੁਕਮਾਂ ਹੇਠ ਐੱਸ.ਪੀ.(ਡੀ.) ਹਰਿੰਦਰ ਸਿੰਘ ਗਿੱਲ ਅਤੇ ਡੀ.ਐੱਸ.ਪੀ. ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਆਈ.ਏ. ਸਟਾਫ ਕਪੂਰਥਲਾ ਦੇ ਇੰਚਾਰਜ ਐੱਸ.ਆਈ. ਰਮਨ ਕੁਮਾਰ ਆਪਣੀ ਟੀਮ ਨਾਲ ਪਿੰਡ ਡਡਵਿੰਡੀ ਨੇੜੇ ਮੌਜੂਦ ਸਨ।
ਇਸ ਦੌਰਾਨ ਦੂਜੇ ਪਾਸਿਓਂ ਆ ਰਹੇ ਇਕ ਨੌਜਵਾਨ ਨੂੰ ਸ਼ੱਕੀ ਹਾਲਾਤਾਂ ਵਿਚ ਰੋਕਿਆ ਗਿਆ ਅਤੇ ਪੁੱਛਗਿੱਛ ਕੀਤੀ ਗਈ। ਉਸ ਨੇ ਆਪਣਾ ਨਾਮ ਧਰਮ ਸਿੰਘ ਉਰਫ ਧਰਮ ਪੁੱਤਰ ਸਰਵਣ ਸਿੰਘ ਵਾਸੀ ਫੇਮੀਵਾਲਾ ਥਾਣਾ ਮੱਖੂ ਫਿਰੋਜ਼ਪੁਰ ਦੱਸਿਆ। ਨੌਜਵਾਨ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 32 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ। ਇਸ ਦੇ ਆਧਾਰ ’ਤੇ ਮੁਲਜ਼ਮ ਨੌਜਵਾਨ ਖਿਲਾਫ ਥਾਣਾ ਸੁਲਤਾਨਪੁਰ ਲੋਧੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਉਸ ਤੋਂ ਹੋਰ ਵੀ ਸਨਸਨੀਖੇਜ਼ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- 'ਛੇਤੀ ਖ਼ਾਲੀ ਕਰ ਦਿਓ ਦੁਬਈ ਦੇ ਇਹ ਇਲਾਕੇ..!', ਜੰਗ ਵਿਚਾਲੇ ਇਰਾਨ ਨੇ ਦੇ'ਤੀ ਵੱਡੇ ਹਮਲੇ ਦੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
