ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਲੱਖਾਂ ਦੇ ਗਹਿਣੇ ਤੇ ਆਸਟ੍ਰੇਲੀਆਈ ਡਾਲਰਾਂ ਸਣੇ ਚੋਰ ਨੂੰ ਕੀਤਾ ਕਾਬੂ
Sunday, Dec 15, 2024 - 01:07 AM (IST)
ਫਗਵਾੜਾ (ਜਲੋਟਾ)- ਫਗਵਾੜਾ ਪੁਲਸ ਵੱਲੋਂ ਪਿੰਡ ਪਲਾਹੀ ਵਿਖੇ ਪਿਆਰਾ ਸਿੰਘ ਦੇ ਘਰ ਹੋਏ ਚੋਰੀ ਦੇ ਮਾਮਲੇ 'ਚ ਇਕ ਚੋਰ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ। ਐੱਸ.ਪੀ. ਦਫ਼ਤਰ ਵਿਖੇ ਐੱਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਫਗਵਾੜਾ ਭਰਤ ਭੂਸ਼ਣ ਅਤੇ ਥਾਣਾ ਸਦਰ ਦੇ ਐੱਸ.ਐੱਚ.ਓ. ਬਲਵਿੰਦਰ ਸਿੰਘ ਭੁੱਲਰ ਦੀ ਮੌਜੂਦਗੀ 'ਚ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ 12 ਦਸੰਬਰ ਦੀ ਰਾਤ ਨੂੰ ਪਿੰਡ ਪਲਾਹੀ ਚ ਰਹਿਣ ਵਾਲੇ ਪਿਆਰਾ ਸਿੰਘ ਦੇ ਘਰੋਂ ਸੋਨੇ ਦੇ ਗਹਿਣੇ ਅਤੇ ਆਸਟ੍ਰੇਲੀਆਈ ਡਾਲਰ ਆਦਿ ਚੋਰੀ ਹੋ ਗਏ ਹਨ।
ਇਹ ਵੀ ਪੜ੍ਹੋ- 'ਲਾਲ ਕਿਲਾ ਸਾਡਾ ਐ, ਸਾਨੂੰ ਕਬਜ਼ਾ ਦਿਵਾਓ ਜਾਂ ਮੁਆਵਜ਼ਾ...'
ਪੁਲਸ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਦਿਆਂ ਇਸੇ ਪਿੰਡ ਦੇ ਰਹਿਣ ਵਾਲੇ ਲਖਬੀਰ ਉਰਫ਼ ਲੱਖਾ ਪੁੱਤਰ ਦਰਸ਼ਨ ਵਾਸੀ ਪਿੰਡ ਪਲਾਹੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਪੁਲਸ ਨੇ ਉਸ ਦੇ ਕਬਜ਼ੇ 'ਚ ਸੋਨੇ ਦੇ ਗਹਿਣੇ ਅਤੇ ਕਰੀਬ 700 ਆਸਟ੍ਰੇਲੀਆਈ ਡਾਲਰ ਆਦਿ ਬਰਾਮਦ ਕੀਤੇ ਹਨ।
ਪੁਲਸ ਨੇ ਮੁਲਜ਼ਮ ਲਖਬੀਰ ਉਰਫ ਲੱਖਾ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਦੋਸ਼ੀ ਲਖਬੀਰ ਉਰਫ ਲੱਖਾ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ। ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਮੁਲਜ਼ਮ ਤੋਂ ਹੋਰ ਖੁਲਾਸੇ ਹੋਣਗੇ।
ਇਹ ਵੀ ਪੜ੍ਹੋ- ਬਿਨਾਂ ਦੱਸੇ ਘਰੋਂ ਚਲੇ ਗਏ ਮਾਂ-ਪੁੱਤ, ਹਾਲੇ ਤੱਕ ਨਹੀਂ ਮੁੜੇ, ਅਗਵਾ ਹੋਣ ਦਾ ਜਤਾਇਆ ਜਾ ਰਿਹੈ ਸ਼ੱਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e