ਪੁਲਸ ਨੇ ਤਿਉਹਾਰਾਂ ਦੇ ਮੱਦੇਨਜ਼ਰ ਵਾਹਨਾਂ ਦੀ ਕੀਤੀ ਚੈਕਿੰਗ
Friday, Oct 17, 2025 - 05:26 PM (IST)

ਮੁਕੰਦਪੁਰ (ਸੁਖਜਿੰਦਰ ਸਿੰਘ)-ਇਲਾਕੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨਵਾਂਸ਼ਹਿਰ ਦੇ ਦਿਸ਼ਾ-ਨਿਰਦੇਸ਼ ਤਹਿਤ ਡੀ. ਐੱਸ. ਪੀ. ਹਰਜੀਤ ਸਿੰਘ ਦੀ ਅਗਵਾਈ ’ਚ ਪੁਲਸ ਥਾਣਾ ਮੁਕੰਦਪੁਰ ਦੇ ਐੱਸ. ਐੱਚ. ਓ. ਮਹਿੰਦਰ ਸਿੰਘ ਨੇ ਦੀਵਾਲੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਸ ਪਾਰਟੀ ਸਮੇਤ ਤਲਵੰਡੀ ਫੱਤੂ ਫੋਕਲ ਪੁਆਇੰਟ ’ਤੇ ਨਾਕਾ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਨੂੰ ਟਿਚ ਜਾਨਣ ਵਾਲੇ ਵਾਹਨ ਚਾਲਕਾਂ ਦੇ ਚਲਾਨ ਵੀ ਕੱਟੇ ਗਏ ਅਤੇ ਕਈ ਵਾਹਨ ਚਾਲਕਾਂ ਨੂੰ ਚਿਤਾਵਨੀ ਵੀ ਦਿੱਤੀ ਗਈ।
Punjab:ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ, 2 ਭੈਣਾਂ ਦੇ ਇਕਲੌਤੇ ਭਰਾ ਦੀ ਪੁਰਤਗਾਲ 'ਚ ਮੌਤ
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਦੀਵਾਲੀ ਦਾ ਤਿਉਹਾਰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ ਅਤੇ ਜੋ ਡੀ. ਸੀ. ਸਾਬ੍ਹ ਨੇ ਪਟਾਕੇ ਚਲਾਉਣ ਦਾ ਸਮਾਂ ਦਿੱਤਾ ਹੈ, ਉਸ ਮੁਤਾਬਕ ਹੀ ਪਟਾਕੇ ਚਲਾਓ, ਵੈਸੇ ਵੇਖਿਆ ਜਾਵੇ ਤਾਂ ਸਾਨੂੰ ਗ੍ਰੀਨ ਦਿਵਾਲੀ ਮਨਾ ਕੇ ਸਮਾਜ ਦੇ ਲੋਕਾਂ ਨੂੰ ਚੰਗਾ ਸੁਨੇਹਾ ਦੇਣਾ ਚਾਹੀਦਾ ਹੈ ਕਿਉਂਕਿ ਪਟਾਕਿਆਂ ਵਿਚੋਂ ਨਿਕਲਿਆਂ ਜ਼ਹਿਰੀਲਾ ਧੂੰਆਂ ਸਾਡੀ ਸਿਹਤ ਲਈ ਬਹੁਤ ਘਾਤਕ ਹੈ। ਇਸ ਕਰਕੇ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿਓ। ਇਸ ਮੌਕੇ ਹੋਰ ਪੁਲਸ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ: DIG ਭੁੱਲਰ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, 14 ਦਿਨਾਂ ਲਈ ਭੇਜਿਆ ਗਿਆ ਜੁਡੀਸ਼ੀਅਲ ਰਿਮਾਂਡ 'ਤੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8