ਕਾਠਗੜ੍ਹ ''ਚ ਪੁਲਸ ਨੇ ਹਾਈਟੈੱਕ ਨਾਕੇ ’ਤੇ ਕੀਤੀ ਵਾਹਨਾਂ ਦੀ ਚੈਕਿੰਗ

Friday, Mar 01, 2024 - 05:49 PM (IST)

ਕਾਠਗੜ੍ਹ ''ਚ ਪੁਲਸ ਨੇ ਹਾਈਟੈੱਕ ਨਾਕੇ ’ਤੇ ਕੀਤੀ ਵਾਹਨਾਂ ਦੀ ਚੈਕਿੰਗ

ਕਾਠਗੜ੍ਹ (ਰਾਜੇਸ਼)-ਬਲਾਚੌਰ-ਰੂਪਨਗਰ ਰਾਸ਼ਟਰੀ ਮਾਰਗ ’ਤੇ ਲਾਏ ਗਏ ਪੱਕੇ ਹਾਈਟੈੱਕ ਨਾਕੇ ’ਤੇ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਨੂੰ ਲੈ ਕੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈਜ਼ ਰਾਕੇਸ਼ ਪਾਲ, ਧਨਮਾਨਤ ਸਿੰਘ ਅਤੇ ਕੇਵਲ ਕੁਮਾਰ ਨੇ ਦੱਸਿਆ ਕਿ ਪੁਲਸ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਉਨ੍ਹਾਂ ਦੀ ਪੁਲਸ ਟੀਮ ਵੱਲੋਂ ਵਾਹਨਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਵਾਹਨ ਨੂੰ ਚੈਕਿੰਗ ਤੋਂ ਬਿਨਾਂ ਨਹੀਂ ਜਾਣ ਦਿੱਤਾ ਜਾਂਦਾ। ਉਨ੍ਹਾਂ ਦੱਸਿਆ ਕਿ ਭਾਵੇਂ ਇਸ ਚੈਕਿੰਗ ਦੌਰਾਨ ਅਜੇ ਤੱਕ ਕੋਈ ਨਸ਼ਾ ਸਮੱਗਲਰ ਨਹੀਂ ਮਿਲਿਆ ਪਰ ਇਸ ਨਾਲ ਨਸ਼ਾ ਸਮੱਗਲਰਾਂ ਦੇ ਮਨਾਂ ’ਚ ਡਰ ਬਣਿਆ ਰਹੇਗਾ। ਉਨ੍ਹਾਂ ਦੱਸਿਆ ਕਿ ਵਾਹਨਾਂ ਦੀ ਚੈਕਿੰਗ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

ਇਹ ਵੀ ਪੜ੍ਹੋ: ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਹੋਇਆ ਅੰਤਿਮ ਸੰਸਕਾਰ, ਭੈਣਾਂ ਨੇ ਸਿਹਰਾ ਸਜਾ ਭਰਾ ਨੂੰ ਦਿੱਤੀ ਅੰਤਿਮ ਵਿਦਾਈ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News