ਸਿਮ ਤੇ ਮੋਬਾਈਲ ਖਰੀਦਣ ਅਤੇ ਵੇਚਣ ਵਾਲਿਆਂ ਲਈ ਪੁਲਸ ਕਮਿਸ਼ਨਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ
09/27/2023 12:12:54 PM

ਜਲੰਧਰ (ਬਿਊਰੋ) : ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਸਾਈਬਰ ਕ੍ਰਾਈਮ ਨੂੰ ਰੋਕਣ ਲਈ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਦੇ ਉਦੇਸ਼ ਨਾਲ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ICP ਅਟਾਰੀ 'ਤੇ 11 ਸਾਲ ਬਾਅਦ ਵੀ ਨਹੀਂ ਲੱਗਿਆ ਟਰੱਕ ਸਕੈਨਰ, ਗ੍ਰਹਿ ਮੰਤਰੀ ਸ਼ਾਹ ਅੱਗੇ ਵਪਾਰੀ ਚੁੱਕਣਗੇ ਮੁੱਦਾ
ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੋਬਾਇਲ ਫੋਨ ਅਤੇ ਸਿਮ ਵਿਕਰੇਤਾ ਮੋਬਾਇਲ ਫੋਨ ਅਤੇ ਸਿਮ ਵੇਚਦੇ ਸਮੇਂ ਖ਼ਰੀਦਦਾਰ ਪਾਸੋਂ ਪਹਿਚਾਣ ਪੱਤਰ/ਆਈ.ਡੀ. ਪਰੂਫ/ ਫੋਟੋ ਹਾਸਲ ਕੀਤੇ ਬਿਨਾਂ ਮੋਬਾਇਲ ਫੋਨ ਅਤੇ ਸਿਮ ਨਹੀਂ ਵੇਚਣਗੇ ਅਤੇ ਮੋਬਾਇਲ ਫੋਨ ਨੂੰ ਗ੍ਰਾਹਕ/ਵਿਕਰੇਤਾ ਪਾਸੋਂ ਖ਼ਰੀਦ ਕਰਨ ਸਮੇਂ ਗ੍ਰਾਹਕ/ਵਿਕਰੇਤਾ ਨੂੰ ਵੀ ਆਪਣੀ ਫਰਮ ਦੀ ਮੋਹਰ ਅਤੇ ਦਸਤਖਤਾਂ ਹੇਠ ‘ਪਰਚੇਜ਼ ਸਰਟੀਫਿਕੇਟ’ ਦੇਣਗੇ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ
ਇਸ ਤੋਂ ਇਲਾਵਾ ਫੋਨ ਖਰੀਦਣ ਸਮੇਂ ਖ਼ਰੀਦਦਾਰ ਜਾਂ ਕੋਈ ਉਸਦਾ ਰਿਸ਼ਤੇਦਾਰ/ਜਾਣਕਾਰ ਵਿਅਕਤੀ ਜਿਸ ਦੇ ਅਕਾਊਂਟ ਵਿਚੋਂ ਯੂ.ਪੀ.ਆਈ. ਪੇਮੈਂਟ ਜਾਂ ਕਾਰਡ ਦੁਆਰਾਂ ਜਾਂ ਆਨਲਾਈਨ ਅਦਾਇਗੀ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਦਾ ਆਈ.ਡੀ. ਪਰੂਫ ਵੀ ਹਾਸਲ ਕਰਨ ਦੇ ਜ਼ਿੰਮੇਵਾਰ ਦੁਕਾਨਦਾਰ ਹੋਣਗੇ। ਇਸ ਸਬੰਧੀ ਸਾਰਾ ਰਿਕਾਰਡ ਜਿਵੇਂ ਗ੍ਰਾਹਕ ਦਾ ਨਾਮ ਅਤੇ ਜਨਮ ਮਿਤੀ, ਪਿਤਾ ਦਾ ਨਾਮ, ਘਰ ਦਾ ਪੂਰਾ ਪਤਾ, ਜਿਸਨੂੰ ਫੋਨ ਜਾਂ ਸਿਮ ਵੇਚਿਆ ਹੈ ਜਾਂ ਜਿਸ ਪਾਸੋਂ ਫੋਨ ਖ਼ਰੀਦਿਆ ਹੈ, ਉਸਦਾ ਆਈ.ਡੀ. ਪਰੂਫ, ਮੋਬਾਇਲ ਅਤੇ ਸਿਮ ਖ਼ਰੀਦਣ ਵਾਲੇ ਵਿਅਕਤੀ ਦੇ ਅੰਗੂਠੇ ਦਾ ਨਿਸ਼ਾਨ ਅਤੇ ਦਸਤਖਤ, ਮੋਬਾਇਲ ਫੋਨ ਵੇਚਣ/ਖ਼ਰੀਦਣ ਦੀ ਮਿਤੀ ਅਤੇ ਸਮਾਂ, ਜਿਸ ਵਿਅਕਤੀ ਦੇ ਅਕਾਊਂਟ ਵਿਚੋਂ ਅਦਾਇਗੀ ਹੋਈ ਹੈ ਉਸ ਵਿਅਕਤੀ ਦਾ ਆਈ.ਡੀ. ਪਰੂਫ ਅਤੇ ਗ੍ਰਾਹਕ ਦੀ ਫੋਟੋ ਰਜਿਸਟਰ ’ਤੇ ਮੈਨਟੇਨ ਕਰਨਗੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8