ਪੁਲਸ ਕਮਿਸ਼ਨਰ ਨੇ 500 ਤੋਂ ਵੱਧ ਬੈਠਕਾਂ ਆਯੋਜਿਤ ਕਰਕੇ ਮਿਸ਼ਨ ਸਹਿਯੋਗ ਪ੍ਰਾਜੈਕਟ ਦੀ ਕਾਰਗੁਜ਼ਾਰੀ ਨੂੰ ਕੀਤਾ ਤੇਜ਼

Thursday, Oct 03, 2024 - 12:12 PM (IST)

ਜਲੰਧਰ (ਸੁਧੀਰ)–ਪੁਲਸ ਅਤੇ ਪਬਲਿਕ ਵਿਚਕਾਰ ਤਾਲਮੇਲ ਬਣਾਈ ਰੱਖਣ, ਸ਼ਹਿਰ ਵਾਸੀਆਂ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਅਤੇ ਉਨ੍ਹਾਂ ਦੇ ਪੈਂਡਿੰਗ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਸਹਿਯੋਗ ਪ੍ਰਾਜੈਕਟ ਨੂੰ ਭਾਰੀ ਕਾਮਯਾਬੀ ਮਿਲ ਰਹੀ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮਿਸ਼ਨ ਸਹਿਯੋਗ ਪ੍ਰਾਜੈਕਟ ਤਹਿਤ ਉਨ੍ਹਾਂ ਦਾ ਮੁੱਖ ਉਦੇਸ਼ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣਾ ਹੈ।

ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਇਕ ਮਹੀਨੇ ਦੀ ਸਹਿਯੋਗ ਮੁਹਿੰਮ ਤਹਿਤ ਆਯੋਜਿਤ ਸਮਾਰੋਹ ਦੌਰਾਨ ਹਾਜ਼ਰ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ਵਿਚ 850 ਸੰਗਠਨਾਂ ਦੀ ਪਛਾਣ ਕੀਤੀ ਗਈ ਹੈ। ਇਕ ਮਹੀਨੇ ਦੌਰਾਨ ਪੁਲਸ ਨੇ ਇਨ੍ਹਾਂ ਸੰਗਠਨਾਂ ਨਾਲ 500 ਤੋਂ ਜ਼ਿਆਦਾ ਬੈਠਕਾਂ ਕੀਤੀਆਂ ਅਤੇ ਅਪਰਾਧ ’ਤੇ ਰੋਕ ਲਗਾਉਣ ਲਈ ਉਨ੍ਹਾਂ ਦਾ ਸਹਿਯੋਗ ਲਿਆ। ਉਨ੍ਹਾਂ ਕਿਹਾ ਕਿ ਪੁਲਸ ਦਾ ਮੁੱਖ ਜ਼ੋਰ ਅਪਰਾਧ ਨੂੰ ਰੋਕਣਾ, ਆਵਾਜਾਈ ਦੀ ਸਮੱਸਿਆ ਅਤੇ ਨਸ਼ਿਆਂ ਨੂੰ ਖ਼ਤਮ ਕਰਨਾ ਹੈ।

ਇਹ ਵੀ ਪੜ੍ਹੋ- ਪੰਜਾਬ ਦਾ ਫ਼ੌਜੀ ਜਵਾਨ ਲੇਹ-ਲਦਾਖ 'ਚ ਸ਼ਹੀਦ, ਮਾਪਿਆਂ ਦਾ ਸੀ ਇਕਲੌਤਾ ਪੁੱਤ, ਨਵੰਬਰ 'ਚ ਹੋਣਾ ਸੀ ਵਿਆਹ

ਉਨ੍ਹਾਂ ਕਿਹਾ ਕਿ 500 ਤੋਂ ਜ਼ਿਆਦਾ ਬੈਠਕਾਂ ਦੌਰਾਨ ਆਮ ਲੋਕਾਂ ਦੀ ਰਾਏ ਲਈ ਗਈ ਅਤੇ ਫਿਰ ਕਾਰਵਾਈ ਕੀਤੀ ਗਈ। ਆਮ ਲੋਕਾਂ ਦੀ ਸੁਵਿਧਾ ਲਈ ਜਨ ਸੂਚਨਾ ਦੇ ਆਧਾਰ ’ਤੇ 3 ਸ਼੍ਰੇਣੀਆਂ ’ਤੇ ਆਧਾਰਿਤ ਕਾਰਜਯੋਜਨਾ ਤਿਆਰ ਕੀਤੀ ਗਈ। ਪੁਲਸ ਕਮਿਸ਼ਨਰ ਨੇ ਕਿਹਾ ਕਿ ਇਸ ਦਾ ਉਦੇਸ਼ ਪੁਲਸ ਅਤੇ ਜਨਤਾ ਵਿਚ ਬਿਹਤਰ ਤਾਲਮੇਲ ਅਤੇ ਸੰਚਾਰ ਯਕੀਨੀ ਕਰਨਾ ਹੈ। ਉਨ੍ਹਾਂ ਨੇ ਜਨਤਾ ਤੋਂ ਸਹਿਯੋਗ ਮੰਗਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਮੇਂ ਦੀ ਮੰਗ ਹੈ।

PunjabKesari

ਤੁਸੀਂ ਮੁੱਦਾ ਉਠਾਓ ਅਤੇ ਮੈਂ ਇਸ ਨੂੰ ਕਰਾਂਗਾ ਹੱਲ, ਇੰਟਰੈਕਟਿਵ ਸੈਸ਼ਨ ਦੌਰਾਨ ਸੀ. ਪੀ. ਨੇ ਕੀਤਾ ਐਲਾਨ
ਮਿਸ਼ਨ ਸਹਿਯੋਗ ਬੈਠਕ ਦੌਰਾਨ ਆਮ ਜਨਤਾ ਵੱਲੋਂ ਚੁੱਕੇ ਗਏ ਮੁੱਦਿਆਂ ਦੌਰਾਨ ਪੁਲਸ ਕਮਿਸ਼ਨਰ ਨੇ ਜਨਤਾ ਨੂੰ ਸਪੱਸ਼ਟ ਅਪੀਲ ਕੀਤੀ ਕਿ ਜਨਤਾ ਲੋਕਾਂ ਦੇ ਮੁੱਦਿਆਂ ਨੂੰ ਉਠਾਵੇ, ਉਹ ਉਸ ਨੂੰ ਹੱਲ ਕਰਨਗੇ। ਇਸ ਦੌਰਾਨ ਪ੍ਰਸਿੱਧ ਦਿਲ ਦੇ ਰੋਗਾਂ ਦੇ ਮਾਹਿਰ ਡਾ. ਵਿਜੇ ਮਹਾਜਨ ਨੇ ਲੋਕਾਂ ਦੀ ਭਾਈਵਾਲੀ ਦੇ ਵਿਆਪਕ ਹਿੱਤ ਵਿਚ ਇਸ ਪਹਿਲ ਲਈ ਪੁਲਸ ਕਮਿਸ਼ਨਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਹੇਠਲੇ ਪੱਧਰ ਦੇ ਅਧਿਕਾਰੀਆਂ ਵਿਚ ਜਾਣਕਾਰੀ ਦੀ ਕਮੀ ਦਾ ਮੁੱਦਾ ਵੀ ਚੁੱਕਿਆ, ਜਿਸ ਕਾਰਨ ਕਈ ਵਾਰ ਲੋਕ ਪ੍ਰੇਸ਼ਾਨ ਹੋ ਜਾਂਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਹਾਈਵੇਅ 'ਤੇ ਦਰਦਨਾਕ ਹਾਦਸਾ, ਰੇਲਿੰਗ ਕ੍ਰਾਸ ਕਰ ਰਹੇ 3 ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ

ਫੋਕਲ ਪੁਆਇੰਟ ਇੰਡਸਟਰੀ ਦੇ ਪ੍ਰਧਾਨ ਨਰਿੰਦਰ ਸਿੰਘ ਸੱਗੂ ਨੇ ਕਿਹਾ ਕਿ ਪੁਲਸ ਕਮਿਸ਼ਨਰ ਨੇ ਲੋਕਾਂ ਖਾਸ ਕਰ ਕੇ ਉਦਯੋਗਪਤੀਆਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਪੁਲਸ ਅਤੇ ਜਨਤਾ ਵਿਚ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿਚ ਮਦਦ ਮਿਲੇਗੀ। ਪੈਟਰੋਲੀਅਮ ਉਦਯੋਗ ਦੇ ਪ੍ਰਧਾਨ ਸੁਖਮੋਹਨ ਿਸੰਘ ਨੇ ਵੀ ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਕਮਿਸ਼ਨਰ ਦੀ ਸ਼ਲਾਘਾ ਕੀਤੀ। ਮਾਡਲ ਟਾਊਨ ਮੋਬਾਈਲ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਦੁੱਗਲ ਨੇ ਪੁਲਸ-ਪਬਲਿਕ ਪਾਰਟਨਰਸ਼ਿਪ ਦੀ ਇਸ ਇਤਿਹਾਸਕ ਪਹਿਲ ਲਈ ਪੁਲਸ ਕਮਿਸ਼ਨਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਯਕੀਨੀ ਕਰਨ ਵਿਚ ਮਦਦਗਾਰ ਸਾਬਿਤ ਹੋਵੇਗਾ। ਇਕ ਹੋਰ ਪ੍ਰਮੁੱਖ ਦਿਲ ਦੇ ਰੋਗਾਂ ਦੇ ਮਾਹਿਰ ਡਾ. ਰਮਨ ਚਾਵਲਾ ਨੇ ਪੁਲਸ ਕਮਿਸ਼ਨਰ ਦੀ ਪਹਿਲ ਦੀ ਸ਼ਲਾਘਾ ਕੀਤੀ ਅਤੇ ਪੁਲਸ ਲਈ ਬੁਨਿਆਦੀ ਇਲਾਜ ਟ੍ਰੇਨਿੰਗ ਦੀ ਲੋੜ ’ਤੇ ਜ਼ੋਰ ਦਿੱਤਾ। ਸਵਪਨ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਬਲ ਪਹਿਲਾਂ ਤੋਂ ਹੀ ਇਸ ਦਿਸ਼ਾ ਵਿਚ ਚੰਗਾ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ- ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਕਪੂਰਥਲਾ ਦੇ ਮੁੰਡੇ ਦੀ ਅਮਰੀਕਾ 'ਚ ਮੌਤ, ਕੁਝ ਦਿਨ ਬਾਅਦ ਸੀ ਵਿਆਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News