ਸਬਜ਼ੀ ਦੀ ਕਾਲਾ ਬਾਜ਼ਾਰੀ ਕਰਨ ਦੇ ਦੋਸ਼ ’ਚ ਪੁਲਸ ਨੇ ਹਿਰਾਸਤ ’ਚ ਲਏ 2 ਦੁਕਾਨਦਾਰ

07/19/2023 3:02:26 PM

ਰੂਪਨਗਰ (ਵਿਜੇ)- ਰੂਪਨਗਰ ਪੁਲਸ ਨੇ ਸਬਜ਼ੀ ਦੀ ਕਾਲਾ ਬਾਜ਼ਾਰੀ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ’ਚ 2 ਸਬਜ਼ੀ ਵਿਕਰੇਤਾਵਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਪੁਲਸ ਨੇ ਕਾਲਜ ਰੋਡ ਪੀ. ਡਬਲਿਊ. ਡੀ. ਕਾਲੋਨੀ ਦੇ ਸਾਹਮਣੇ ਦੋ ਦੁਕਾਨਦਾਰਾਂ ਨੂੰ ਸਬਜ਼ੀ ਦੇ ਰੇਟ ਵੱਧ ਚਾਰਜ ਕਰਨ ਦੇ ਦੋਸ਼ ’ਚ ਹਿਰਾਸਤ ’ਚ ਲੈ ਲਿਆ। ਸਿਟੀ ਐੱਸ. ਐੱਚ. ਓ. ਪਵਨ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਦੁਕਾਨਦਾਰਾਂ ਪਾਸੋਂ ਸਾਰੇ ਮਾਮਲੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ । ਰੂਪਨਗਰ ਸ਼ਹਿਰ ’ਚ ਸਬਜ਼ੀ ਦੀ ਕਾਲਾ ਬਾਜ਼ਾਰੀ ਮਾਮਲੇ ’ਚ ਇਹ ਪਹਿਲਾ ਕੇਸ ਹੈ, ਜਿਸ ’ਚ ਪੁਲਸ ਹਰਕਤ ’ਚ ਆਈ ਹੈ। ਇਸ ਦਾ ਦੂਜੇ ਦੁਕਾਨਦਾਰਾਂ ’ਤੇ ਸਿੱਧਾ ਅਸਰ ਪੈਣ ਦੀ ਉਮੀਦ ਹੈ ਅਤੇ ਹੁਣ ਦੁਕਾਨਦਾਰ ਕਾਲਾ ਬਾਜ਼ਾਰੀ ਕਰਨ ਤੋਂ ਬਾਜ ਆ ਸਕਦੇ ਹਨ।

ਇਹ ਵੀ ਪਤਾ ਲੱਗਾ ਹੈ ਕਿ ਇਸ ਗੋਰਖ ਧੰਦੇ ’ਚ ਕੁਝ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦਾ ਵੀ ਰੋਲ ਹੈ ਕਿਉਂਕਿ ਮਾਰਕੀਟ ਕਮੇਟੀ ਦੇ ਅਧਿਕਾਰੀ ਜ਼ਿੰਮੇਵਾਰੀ ਨਾਲ ਆਪਣਾ ਕੰਮ ਨਹੀਂ ਕਰ ਰਹੇ ਹਾਲੇ ਤੱਕ ਉਨ੍ਹਾਂ ਨੇ ਸਬਜ਼ੀ ਦੀ ਰੋਜ਼ਾਨਾ ਥੋਕ ਰੇਟ ਲਿਸਟ ਜਾਰੀ ਨਹੀਂ ਕੀਤੀ ਅਤੇ ਕੇਵਲ ਪ੍ਰਚੂਣ ਰੇਟ ਲਿਸਟ ਜਾਰੀ ਕੀਤੀ ਜਾਂਦੀ ਹੈ, ਜਿਸ ਤੋਂ ਇਹ ਪਤਾ ਨਹੀਂ ਲੱਗ ਸਕਦਾ ਕਿ ਦੁਕਾਨਦਾਰ ਅਤੇ ਮਾਰਕੀਟ ਕਮੇਟੀ ’ਚ ਕੀ ਮਿਲੀ ਭੁਗਤ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਕੁਝ ਦਿਨ ਪਹਿਲਾਂ ਸਬੰਧਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਸਨ ਕਿ ਉਹ ਮੌਕੇ ’ਤੇ ਜਾ ਕੇ ਰੇਟਾਂ ਦੀ ਚੈਕਿੰਗ ਕਰਨ।

ਇਹ ਵੀ ਪੜ੍ਹੋ- ਹੜ੍ਹਾਂ ਵਿਚਾਲੇ ਪੌਂਗ ਡੈਮ ਤੋਂ ਛੱਡਿਆ 31 ਹਜ਼ਾਰ ਕਿਊਸਿਕ ਪਾਣੀ, ਇਨ੍ਹਾਂ ਪਿੰਡਾਂ ਲਈ ਮੰਡਰਾ ਰਿਹਾ ਵੱਡਾ ਖ਼ਤਰਾ

ਅਸਲ ’ਚ ਜ਼ਿਲ੍ਹਾ ਫੂਡ ਕੰਟਰੋਲਰ, ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਪੁਲਸ ਨਾਲ ਮਿਲ ਕੇ ਚੈਕਿੰਗ ਕਰਨੀ ਚਾਹੀਦੀ ਤਾਂ ਜੋ ਪਤਾ ਲੱਗ ਸਕੇ ਕਿ ਦੁਕਾਨਦਾਰਾਂ ਵੱਲੋਂ ਕਿਸ ਤਰ੍ਹਾਂ ਕਾਲਾ ਬਾਜ਼ਾਰੀ ਕੀਤੀ ਜਾਂਦੀ ਹੈ ਅਤੇ ਉਸ ਦੇ ਸਬੂਤ ਆਦਿ ਵੀ ਇਕੱਠੇ ਕੀਤੇ ਜਾ ਸਕਦੇ ਹਨ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ’ਚ ਅਗਲੀ ਕਿਸ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਕਰੇਗਾ। ਆਮ ਲੋਕਾਂ ਵੱਲੋਂ ਪੁਲਸ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਜਾ ਰਿਹਾ ਹੈ ਤਾਂ ਜੋ ਸਬਜ਼ੀ ਦੀ ਕਾਲਾ ਬਾਜ਼ਾਰੀ ਰੋਕੀ ਜਾ ਸਕੇ।

ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਰਾਹਤ ਭਰੀ ਖ਼ਬਰ: ਅੱਜ ਤੋਂ ਆਮ ਵਾਂਗ ਚੱਲਣਗੀਆਂ ਇਸ ਟਰੈਕ ਤੋਂ ਸਾਰੀਆਂ ਰੇਲ ਗੱਡੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News