ਗਰਿੱਲ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼

06/03/2019 3:33:52 PM

ਜਲੰਧਰ (ਮਹੇਸ਼)— ਰਾਮਾਮੰਡੀ ਦੇ ਪੁਲ ਹੇਠਾਂ ਬਣੇ ਇਕ ਕੈਬਿਨ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਨੌਜਵਾਨ ਦੀ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਲੋਕਾਂ ਨੇ ਅਚਾਨਕ ਗਰਿੱਲ ਨਾਲ ਲਟਕਦੀ ਲਾਸ਼ ਦੇਖ ਕੇ ਤੁਰੰਤ ਥਾਣਾ ਸਬੰਧਤ ਨੂੰ ਸੂਚਿਤ ਕੀਤਾ। ਫਿਲਹਾਲ ਮ੍ਰਿਤਕ ਵਿਅਕਤੀ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਮੌਕੇ 'ਤੇ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।


shivani attri

Content Editor

Related News