ਜਲੰਧਰ ਵਿਖੇ ਇਸ ਇਲਾਕੇ 'ਚੋਂ ਬਰਾਮਦ ਹੋਈ ਕੁੜੀ ਦੀ ਲਾਸ਼ ਦੇ ਮਾਮਲੇ 'ਚ ਆਇਆ ਨਵਾਂ ਮੋੜ
Friday, Jun 23, 2023 - 05:55 PM (IST)

ਜਲੰਧਰ (ਮਹੇਸ਼)- ਪੁਰਾਣੀ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਸ਼ੇਖੇ ਤੋਂ ਬਰਾਮਦ ਕੀਤੀ ਗਈ ਇਕ ਕੁੜੀ ਦੀ ਲਾਸ਼ ਦੇ ਮਾਮਲੇ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਦਰਅਸਲ ਲਾਪਤਾ ਕੁੜੀ ਦੇ ਪਰਿਵਾਰ ਵੱਲੋਂ ਪੁਲਸ ਨੂੰ ਦਿੱਤੇ ਗਏ ਬਿਆਨਾਂ ਵਿਚ ਕੁੜੀ ਦੀ ਲਾਸ਼ ਵੇਖਣ ਤੋਂ ਬਾਅਦ ਇਹ ਕਹਿ ਦਿੱਤਾ ਗਿਆ ਹੈ ਕਿ ਇਹ ਉਨ੍ਹਾਂ ਦੀ ਕੁੜੀ ਲਕਸ਼ਮੀ ਨਹੀਂ ਹੈ।
ਇਸ ਦੇ ਬਾਅਦ ਪੁਲਸ ਨੇ ਅਣਪਛਾਤੀ ਲਾਸ਼ ਦੇ ਰੂਪ ਵਿਚ ਕੁੜੀ ਦੀ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਵਿਚ ਰੱਖਵਾ ਦਿੱਤਾ ਹੈ। ਫਿਲਹਾਲ 174 ਦੀ ਕਾਰਵਾਈ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕੁੜੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਸ਼ੇਕੇ ਪੁਲ ਕੋਲ ਸੁੱਟ ਦਿੱਤਾ ਗਿਆ ਸੀ। ਥਾਣਾ ਪਤਾਰਾ ਦੇ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਫ਼ੌਜ 'ਚ ਭਰਤੀ ਹੋਣ ਦੀ ਤਿਆਰੀ ਕਰ ਰਹੀ ਕੁੜੀ ਨਾਲ ਟ੍ਰੇਨਰ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਜ਼ਿਕਰਯੋਗ ਹੈ ਕਿ ਪੁਰਾਣੀ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਸ਼ੇਖੇ ਤੋਂ ਇਕ ਕੁੜੀ ਦੀ ਲਾਸ਼ ਬਰਾਮਦ ਕੀਤੀ ਗਈ ਸੀ। ਪਹਿਲਾਂ ਕੁੜੀ ਦੀ ਪਛਾਣ ਲਕਸ਼ਮੀ ਸ਼ਰਮਾ ਪੁੱਤਰੀ ਰਾਮ ਲਾਲ ਸ਼ਰਮਾ ਵਾਸੀ ਪਿੰਡ ਨੂਰਪੁਰ ਥਾਣਾ ਮਕਸੂਦਾਂ ਜ਼ਿਲ੍ਹਾ ਦਿਹਾਤੀ ਪੁਲਸ ਜਲੰਧਰ ਵਜੋਂ ਕੀਤੀ ਗਈ ਸੀ। ਪਤਾ ਲੱਗਾ ਸੀ ਕਿ ਲਕਸ਼ਮੀ ਨਾਂ ਦੀ ਕੁੜੀ ਕਰੀਬ ਤਿੰਨ-ਚਾਰ ਦਿਨਾਂ ਤੋਂ ਘਰੋਂ ਲਾਪਤਾ ਸੀ ਅਤੇ ਇਸ ਸਬੰਧੀ ਉਸ ਦੇ ਰਿਸ਼ਤੇਦਾਰਾਂ ਨੇ ਥਾਣਾ ਮਕਸੂਦਾਂ ਵਿਖੇ ਗੁੰਮਸ਼ੁਦਗੀ ਦੀ ਸ਼ਿਕਾਇਤ ਵੀ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ: ਨਾਬਾਲਗ ਨਾਲ ਬਦਫੈਲੀ ਕਰਨ ਦੇ ਮਾਮਲੇ 'ਚ ਹੈਰਾਨੀਜਨਕ ਗੱਲ ਆਈ ਸਾਹਮਣੇ, ਜੈਂਡਰ ਬਦਲਣ ਦੀ ਸੀ ਪਲਾਨਿੰਗ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani