ਭਗਤ ਸਿੰਘ ਕਾਲੋਨੀ ਨੇੜਿਓਂ ਝੁੱਗੀਆਂ ''ਚੋਂ ਮਿਲੀ ਬਜ਼ੁਰਗ ਦੀ ਲਾਸ਼

Thursday, Apr 30, 2020 - 06:25 PM (IST)

ਭਗਤ ਸਿੰਘ ਕਾਲੋਨੀ ਨੇੜਿਓਂ ਝੁੱਗੀਆਂ ''ਚੋਂ ਮਿਲੀ ਬਜ਼ੁਰਗ ਦੀ ਲਾਸ਼

ਜਲੰਧਰ (ਵਰੁਣ)— ਭਗਤ ਸਿੰਘ ਕਾਲੋਨੀ ਨੇੜੇ ਸਥਿਤ ਝੁੱਗੀਆਂ 'ਚੋਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਉਸ ਦੀ ਉਮਰ ਕਰੀਬ 50 ਸਾਲ ਦੱਸੀ ਜਾ ਰਹੀ ਹੈ। ਥਾਣਾ ਇਕ ਦੇ ਇੰਚਾਰਜ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਵੀਰਵਾਰ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਝੁੱਗੀਆਂ ਦੇ ਕੋਲ ਕਿਸੇ ਵਿਅਕਤੀ ਦੀ ਲਾਸ਼ ਪਈ ਹੋਈ ਹੈ।

ਇਹ ਵੀ ਪੜ੍ਹੋ:  ਚੰਗੀ ਖਬਰ: ਐੱਸ. ਆਈ. ਹਰਜੀਤ ਸਿੰਘ ਨੂੰ ਮਿਲੀ PGI ਤੋਂ ਛੁੱਟੀ, ਨਿਹੰਗਾਂ ਨੇ ਵੱਢਿਆ ਸੀ ਹੱਥ

ਸੂਚਨਾ ਮਿਲਦੇ ਹੀ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਕਤ ਬਜ਼ੁਰਗ ਪਿਛਲੇ 5 ਸਾਲਾ ਤੋਂ ਇਕੱਲਾ ਹੀ ਝੁੱਗੀ 'ਚ ਰਹਿ ਰਿਹਾ ਸੀ, ਜਿਸ ਦੀ ਦੇਖਭਾਲ ਵੀ ਨੇੜੇ ਦੇ ਝੁੱਗੀ ਵਾਲੇ ਹੀ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਬਜ਼ੁਰਗ ਕਾਫੀ ਸਮੇਂ ਤੋਂ ਪਰੇਸ਼ਾਨ ਸੀ, ਜਿਸ ਦੇ ਚਲਦਿਆਂ ਉਸ ਦੀ ਮੌਤ ਹੋ ਗਈ ਹੈ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਹੈ।
ਇਹ ਵੀ ਪੜ੍ਹੋ:  ਜ਼ਖਮ ਹੋਏ ਫਿਰ ਤੋਂ ਤਾਜ਼ਾ, 'ਫਤਿਹਵੀਰ' ਦੀ ਵਾਇਰਲ ਹੋਈ ਵੀਡੀਓ ਦਾ ਜਾਣੋ ਕੀ ਹੈ ਅਸਲ ਸੱਚ (ਤਸਵੀਰਾਂ)


author

shivani attri

Content Editor

Related News