ਸ਼ੱਕੀ ਹਾਲਾਤ ''ਚ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

07/20/2020 12:05:58 PM

ਗੜ੍ਹਸ਼ੰਕਰ (ਸ਼ੋਰੀ)— ਇਥੋਂ ਦੇ ਪਿੰਡ ਰਾਮਪੁਰ ਬਿਲੜੋਂ ਦੇ ਇਕ ਫਾਰਮ 'ਤੇ ਕੰਮ ਕਰਨ ਵਾਲੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮ੍ਰਿਤਕ ਦੇਹ ਫਾਰਮ ਦੇ ਨਜ਼ਦੀਕ ਤੋਂ ਬਰਾਮਦ ਹੋਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋ: 3 ਭੈਣਾਂ ਦੀ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਦਾਸਤਾਨ, ਮਤਰੇਈ ਮਾਂ ਨੇ ਵਾਲਾਂ ਤੋਂ ਫੜ ਘੜੀਸਦੇ ਹੋਏ ਕੱਢਿਆ ਘਰੋਂ ਬਾਹਰ

ਮਿਲੀ ਜਾਣਕਾਰੀ ਮੁਤਾਬਕ ਗੋਪਾਲ ਫਾਰਮ 'ਤੇ ਪਿਛਲੇ ਕਰੀਬ 10 ਸਾਲਾਂ ਤੋਂ ਕੰਮ ਕਰ ਰਹੇ ਸੁਖਵਿੰਦਰ ਸਿੰਘ ਉਮਰ 37 ਸਾਲ ਵਾਸੀ ਪਿੰਡ ਹਿਆਤਪੁਰ ਨਜ਼ਦੀਕ ਕੁੱਕੜਾਂ ਦੀ ਭੇਦਭਰੀ ਹਾਲਤ 'ਚ ਮ੍ਰਿਤਕ ਦੇਹ ਅੱਜ ਸਵੇਰੇ ਵੇਖੀ ਗਈ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਗੜ੍ਹਸ਼ੰਕਰ ਪੁਲਸ ਸਟੇਸ਼ਨ ਨੂੰ ਦਿੱਤੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਪੁਲਸ ਸਟੇਸ਼ਨ ਗੜ੍ਹਸ਼ੰਕਰ ਤੋਂ ਥਾਣਾ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਉਕਤ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪ੍ਰੀਤਮ ਸਿੰਘ ਦੇ ਪਰਿਵਾਰ ਨੇ ਅਸਥੀਆਂ ਲੈਣ ਤੋਂ ਕੀਤਾ ਇਨਕਾਰ, ਹਾਈਕੋਰਟ 'ਚ 'ਰਿਟ' ਕਰਨਗੇ ਦਾਇਰ


shivani attri

Content Editor

Related News