ਕੰਢੀ ਨਹਿਰ ''ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Saturday, Jul 25, 2020 - 06:25 PM (IST)

ਹੁਸ਼ਿਆਰਪੁਰ (ਮਿਸ਼ਰਾ)— ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਬੱਸੀ ਗੁਲਾਮ ਹੁਸੈਨ ਨੇੜਿਓਂ ਕੰਢੀ ਨਹਿਰ 'ਚੋਂ ਸ਼ਨੀਵਾਰ ਸਵੇਰੇ ਬੱਸੀ ਗੁਲਾਮ ਹੁਸੈਨ ਪਿੰਡ 'ਚ ਇਕ ਤੈਰਦੀ ਹੋਈ ਲਾਸ਼ ਮਿਲਣ ਨਾਲ ਸਨਮਨੀ ਫੈਲ ਗਈ। ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਨਹਿਰ 'ਚੋਂ ਕਢਵਾਇਆ। ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਭਾਈ ਮੋਹਕਮ ਸਿੰਘ ਸੁਖਦੇਵ ਸਿੰਘ ਢੀਂਡਸਾ ਦੇ ਧੜੇ 'ਚ ਹੋਏ ਸ਼ਾਮਲ
ਇਹ ਵੀ ਪੜ੍ਹੋ: ਪਿਆਰ ਦੀਆਂ ਪੀਂਘਾਂ ਪਾ ਕੇ ਨਾਬਾਲਗ ਲੜਕੀ ਨਾਲ ਬੇਸ਼ਰਮੀ ਦੀਆਂ ਕੀਤੀਆਂ ਹੱਦਾਂ ਪਾਰ
ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਉਥੋਂ ਲੰਘ ਰਹੇ ਲੋਕਾਂ ਨੇ ਨਹਿਰ 'ਚ ਤੈਰਦੀ ਹੋਈ ਲਾਸ਼ ਵੇਖੀ, ਜੋਕਿ ਪੁਲੀ ਦੇ ਕੋਲ ਫਸੀ ਹੋਈ ਸੀ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਸਖ਼ਤ ਮਿਹਨਤ ਤੋਂ ਬਾਅਦ ਨਹਿਰ 'ਚੋਂ ਬਾਹਰ ਕੱਢਿਆ ਅਤੇ ਉਸ ਦੀ ਪਛਾਣ ਸੰਬੰਧੀ ਕੱਪੜਿਆਂ ਦੀ ਤਲਾਸ਼ੀ ਲਈ ਪਰ ਉਸ ਦੀ ਪਛਾਣ ਸਬੰਧੀ ਕੋਈ ਦਸਤਾਵੇਜ਼ ਬਰਾਮਦ ਨਹੀਂ ਹੋਇਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਭੇਜ ਦਿੱਤੀ ਹੈ। ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: 25 ਕਰੋੜ ਦੀ ਠੱਗੀ ਕਰਨ ਵਾਲੇ ਵ੍ਹਿਜ਼ ਕੰਪਨੀ ਦੇ ਮਾਲਕ ਰਣਜੀਤ ਸਿੰਘ ਨੂੰ ਹੋਇਆ 'ਕੋਰੋਨਾ'
ਇਹ ਵੀ ਪੜ੍ਹੋ: ਜਲੰਧਰ: ਗੁਆਚੇ ਪਰਸ ਨੇ ਪਾਏ ਪੁਆੜੇ, ਫੁੱਟਬਾਲ ਚੌਂਕ ਨੇੜੇ ਦੇਰ ਰਾਤ ਭਿੜੀਆਂ ਦੋ ਧਿਰਾਂ