ਹੁਸ਼ਿਆਰਪੁਰ ਦੇ ਪਿੰਡ ਜਿਆਣ ਦੇ ਛੱਪੜ ''ਚੋਂ ਤੈਰਦੀ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

Friday, Apr 16, 2021 - 12:51 PM (IST)

ਹੁਸ਼ਿਆਰਪੁਰ ਦੇ ਪਿੰਡ ਜਿਆਣ ਦੇ ਛੱਪੜ ''ਚੋਂ ਤੈਰਦੀ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

ਚੱਬੇਵਾਲ (ਗੁਰਮੀਤ)-ਹੁਸ਼ਿਆਰਪੁਰ-ਚੰਡੀਗਡ਼੍ਹ ਮੁੱਖ ਮਾਰਗ ’ਤੇ ਸਥਿਤ ਪਿੰਡ ਜਿਆਣ ਵਿਖੇ ਸੜਕ ਕਿਨਾਰੇ ਗੰਦੇ ਪਾਣੀ ਦੇ ਛੱਪੜ ਵਿਚ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਰਾਹਗੀਰਾਂ ਵੱਲੋਂ ਛੱਪੜ ਵਿਚ ਇਕ ਵਿਅਕਤੀ ਦੀ ਲਾਸ਼ ਤੈਰਦੀ ਵੇਖੀ ਤਾਂ ਤੁਰੰਤ ਥਾਣਾ ਚੱਬੇਵਾਲ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਥਾਣਾ ਪੁਲਸ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਵੱਲੋਂ ਮੌਕੇ ’ਤੇ ਪਹੁੰਚ ਕੇ ਪਿੰਡ ਵਾਸੀਆਂ ਦੀ ਮਦਦ ਨਾਲ ਵਿਅਕਤੀ ਦੀ ਲਾਸ਼ ਨੂੰ ਛੱਪੜ ਵਿਚੋਂ ਬਾਹਰ ਕੱਢਿਆ ਗਿਆ। ਉਕਤ ਲਾਸ਼ 45-50 ਕੁ ਸਾਲ ਦੇ ਕੇਸਾਧਾਰੀ ਵਿਅਕਤੀ ਦੀ ਸੀ, ਜੋ ਕਿ ਲੰਬਾ ਸਮਾਂ ਪਾਣੀ ਵਿਚ ਰਹਿਣ ਕਾਰਨ ਖਰਾਬ ਹੋ ਚੁੱਕੀ ਸੀ।

ਇਹ ਵੀ ਪੜ੍ਹੋ : ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, 27 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

PunjabKesari

ਚੱਬੇਵਾਲ ਪੁਲਸ ਵੱਲੋਂ ਪੁੱਛਗਿੱਛ ਕਰਨ ’ਤੇ ਉਕਤ ਵਿਅਕਤੀ ਦੀ ਪਛਾਣ ਸਦਰ ਥਾਣਾ ਹੁਸ਼ਿਆਰਪੁਰ ਵਿਖੇ ਗੁੰਮਸ਼ੁਦਗੀ ਵਜੋਂ ਦਰਜ ਛਾਉਣੀ ਕਲਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਸਨੀਕ ਗੁਰਸ਼ਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਸੀਤਲ ਸਿੰਘ ਵਜੋਂ ਹੋਈ ਹੈ, ਜਿਸ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ। ਥਾਣਾ ਪੁਲਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ


author

shivani attri

Content Editor

Related News