ਜਲੰਧਰ: ਅੰਗਦ ਨਗਰ ਵਿਖੇ ਘਰ ''ਚ ਇਕੱਲੇ ਰਹਿ ਰਹੇ 62 ਸਾਲਾ ਬਜ਼ੁਰਗ ਦੀ ਲਾਸ਼ ਬਰਾਮਦ

05/14/2021 12:27:42 PM

ਜਲੰਧਰ (ਜ. ਬ.)– ਅੰਗਦ ਨਗਰ ਵਿਚ ਇਕ ਘਰ ਵਿਚ ਇਕੱਲੇ ਰਹਿ ਰਹੇ 62 ਸਾਲਾ ਬਜ਼ੁਰਗ ਸੁਰਿੰਦਰ ਸਿੰਘ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਉਸ ਦੀ ਲਾਸ਼ ਉਸ ਦੇ ਘਰ ਵਿਚੋਂ ਹੀ ਮਿਲੀ। ਗੁਆਂਢੀਆਂ ਨੂੰ ਜਦੋਂ ਘਰ ਵਿਚੋਂ ਬਦਬੂ ਆਉਣ ਲੱਗੀ ਤਾਂ ਉਨ੍ਹਾਂ ਨੇ ਥਾਣਾ ਨੰਬਰ 1 ਦੀ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੇ ਵੱਖ ਰਹਿ ਰਹੇ ਪੁੱਤ ਨੂੰ ਫੋਨ ਕੀਤਾ ਪਰ ਉਸ ਨੇ ਆਪਣੇ ਪਿਤਾ ਦੀ ਲਾਸ਼ ਵੇਖਣ ਅਤੇ ਮੌਕੇ ’ਤੇ ਪਹੁੰਚਣ ਤੋਂ ਨਾਂਹ ਕਰ ਦਿੱਤੀ।

ਇਹ ਵੀ ਪੜ੍ਹੋ: ਜਲੰਧਰ 'ਚ ਵਾਪਰੀ ਸ਼ਰਮਨਾਕ ਘਟਨਾ, ਸਪਾ ਸੈਂਟਰ 'ਚ ਕੁੜੀ ਨੂੰ ਨਸ਼ਾ ਕਰਵਾ ਕੇ 4 ਨੌਜਵਾਨਾਂ ਨੇ ਕੀਤਾ ਗੈਂਗਰੇਪ

ਗੁਆਂਢੀਆਂ ਨੇ ਦੱਸਿਆ ਕਿ ਬਜ਼ੁਰਗ ਸੁਰਿੰਦਰ ਸਿੰਘ ਕਾਫੀ ਸਾਲਾਂ ਤੋਂ ਇਕੱਲਾ ਰਹਿ ਰਿਹਾ ਸੀ। 10 ਸਾਲ ਪਹਿਲਾਂ ਉਸ ਦੀ ਪਤਨੀ ਦੀ ਮੌਤ ਹੋ ਗਈ ਸੀ। ਸੁਰਿੰਦਰ ਸਿੰਘ ਦਾ ਇਕ ਪੁੱਤ ਅਤੇ ਇਕ ਧੀ ਹੈ। ਧੀ ਦਾ ਵਿਆਹ ਯੂ. ਪੀ. ਵਿਚ ਹੋਇਆ ਸੀ ਪਰ ਉਸ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਹੈ। ਬਜ਼ੁਰਗ ਦਾ ਪੁੱਤ ਕਾਕਾ ਆਪਣੇ ਪਿਤਾ ਨਾਲ ਗੱਲ ਨਹੀਂ ਕਰਦਾ ਸੀ ਅਤੇ ਵੱਖ ਰਹਿ ਰਿਹਾ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ

ਮੌਕੇ ’ਤੇ ਪਹੁੰਚੇ ਥਾਣਾ ਨੰਬਰ 1 ਦੇ ਇੰਚਾਰਜ ਰਾਜੇਸ਼ ਸ਼ਰਮਾ ਅਤੇ ਏ. ਐੱਸ. ਆਈ. ਰਾਕੇਸ਼ ਨੇ ਜਦੋਂ ਕਾਕਾ ਨੂੰ ਫੋਨ ਕੀਤਾ ਤਾਂ ਉਸ ਨੇ ਉਥੇ ਆਉਣ ਤੋਂ ਨਾਂਹ ਕਰ ਦਿੱਤੀ। ਪੁਲਸ ਨੇ ਬਜ਼ੁਰਗ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਹੈ। ਸਥਾਨਕ ਲੋਕਾਂ ਦੀ ਮੰਨੀਏ ਤਾਂ ਸੁਰਿੰਦਰ ਸਿੰਘ ਦੀ ਕੁਝ ਦਿਨਾਂ ਤੋਂ ਸਿਹਤ ਖ਼ਰਾਬ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ ’ਚ ਖ਼ਤਮ ਹੋਈ ਕੋਰੋਨਾ ਦੀ ਵੈਕਸੀਨ, ਬੰਦ ਹੋਏ ਕਈ ਵੈਕਸੀਨ ਸੈਂਟਰ


shivani attri

Content Editor

Related News