ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

11/01/2021 1:25:59 PM

ਸੁਲਤਾਨਪੁਰ ਲੋਧੀ (ਧੀਰ)- ਪਿੰਡ ਫਰੀਦ ਸਾਰੇ ’ਚ ਐਤਵਾਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸ ਨਾਲ ਪਿੰਡ ’ਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ। ਜਾਣਕਾਰੀ ਅਨੁਸਾਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਫਰੀਦ ਸਰਾਏ ’ਚ ਇਕ ਵਿਅਕਤੀ ਦੀ ਕੱਚੇ ਰਸਤੇ ’ਤੇ ਲਾਸ਼ ਪਈ ਹੋਈ ਹੈ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਮੌਕੇ ’ਤੇ ਏ. ਐੱਸ. ਆਈ. ਅਮਰਜੀਤ ਸਿੰਘ, ਏ. ਐੱਸ. ਆਈ. ਸਤਨਾਮ ਸਿੰਘ ਨੂੰ ਭੇਜਿਆ ਗਿਆ।

ਇਹ ਵੀ ਪੜ੍ਹੋ: ਦਸੂਹਾ ਦਾ ਫ਼ੌਜੀ ਨੌਜਵਾਨ ਰਾਜੌਰੀ ਦੇ ਨੌਸ਼ਹਿਰਾ 'ਚ ਸ਼ਹੀਦ, ਇਕ ਮਹੀਨੇ ਬਾਅਦ ਛੁੱਟੀ 'ਤੇ ਆਉਣਾ ਸੀ ਘਰ

ਮੌਕੇ ’ਤੇ ਪਹੁੰਚੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਜੋ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਅਜੇ ਤੱਕ ਪਹਿਚਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਅਸੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ’ਚ 72 ਘੰਟੇ ਲਈ ਰੱਖਵਾ ਦਿੱਤੀ ਹੈ। ਥਾਣਾ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਧਾਰਾ 174 ਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri