ਮਿਆਣੀ ਰੋਡ ’ਤੇ ਲਾਪਤਾ ਨੌਜਵਾਨ ਦੀ ਮਿਲੀ ਲਾਸ਼
Monday, Mar 02, 2026 - 05:16 PM (IST)
ਦਸੂਹਾ (ਝਾਵਰ, ਨਾਗਲਾ)-ਦਸੂਹਾ ਪੁਲਸ ਨੇ ਮਿਆਣੀ ਰੋਡ ਦਸੂਹਾ ਲੱਕੜਾਂ ਦੇ ਟਾਲ ਦੇ ਨੇੜੇ ਇਕ ਵਿਅਕਤੀ ਦੀ ਇਕ ਲਾਸ਼ ਬਰਾਮਦ ਕੀਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਦਸੂਹਾ ਅਤੇ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਲਾਸ਼ ਦੀ ਪਛਾਣ ਮ੍ਰਿਤਕ ਦੇ ਪਿਤਾ ਸੁਰੈਣ ਸਿੰਘ ਨਿਵਾਸੀ ਆਲਮਪੁਰ ਦੁਆਰਾ ਕੀਤੀ ਗਈ।
ਇਹ ਵੀ ਪੜ੍ਹੋ: ਗੈਰ-ਕਾਨੂੰਨੀ ਮਾਈਨਿੰਗ 'ਤੇ ਬਾਜਵਾ ਨੇ ਘੇਰੀ 'ਆਪ' ਸਰਕਾਰ, ਕਿਹਾ-ਪਿਛਲੇ 4 ਸਾਲਾਂ ਤੋਂ ਵੱਡੇ ਪੱਧਰ 'ਤੇ ਹੋ ਰਹੀ ਲੁੱਟ
ਉਨ੍ਹਾਂ ਨੇ ਆਪਣੇ ਬਿਆਨ ’ਚ ਦੱਸਿਆ ਕਿ ਉਨ੍ਹਾਂ ਦਾ ਲੜਕਾ ਲਖਵਿੰਦਰ ਸਿੰਘ ਜੋ ਬੀਤੀ ਸ਼ਾਮ ਤੋਂ ਹੀ ਲਾਪਤਾ ਸੀ ਅਤੇ ਭਾਲ ਕਰਦੇ-ਕਰਦੇ ਉਹ ਥਾਣਾ ਦਸੂਹਾ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਸਿਵਲ ਹਸਪਤਾਲ ਦਸੂਹਾ ਦੇ ਮੁਰਦਾਘਰ ’ਚ ਰੱਖੀ ਲਾਸ਼ ਦੀ ਪਛਾਣ ਕੀਤੀ। ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਸੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ ਹਵਾਵਾਂ, ਜਾਣੋ ਤਾਜ਼ਾ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ ਰੋਂਦਿਆਂ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
