ਸੁਲਤਾਨਪੁਰ ਲੋਧੀ ਵਿਖੇ ਪਿੰਡ ਭਾਗੋਰਾਈਆਂ ਬੰਨ੍ਹ ’ਤੇ ਅਣਪਛਾਤੀ ਲਾਸ਼ ਮਿਲੀ
Saturday, Mar 07, 2026 - 01:00 PM (IST)
ਸੁਲਤਾਨਪੁਰ ਲੋਧੀ (ਧੀਰ)-ਥਾਣਾ ਸੁਲਤਾਨਪੁਰ ਲੋਧੀ ਪੁਲਸ ਨੂੰ ਇਕ ਅਣਪਛਾਤੀ ਲਾਸ਼ ਮਿਲੀ ਹੈ, ਜਿਸ ਦੀ ਹਾਲੇ ਤੱਕ ਸ਼ਨਾਖਤ ਨਹੀਂ ਹੋ ਸਕੀ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਭਾਗੋਰਾਈਆਂ ਜਾਂਦੀ ਸੜਕ ਦੇ ਬੰਨ੍ਹ ’ਤੇ ਪੁਲਸ ਨੂੰ ਇਕ ਵਿਅਕਤੀ ਦੀ ਲਾਸ਼ ਹੋਣ ਬਾਰੇ ਖ਼ਬਰ ਮਿਲੀ ਤਾਂ ਪੁਲਸ ਮੁਲਾਜ਼ਮਾਂ ਨੇ ਤੁਰੰਤ ਮੌਕੇ ’ਤੇ ਜਾ ਕੇ ਵੇਖਿਆ।
ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...
ਉਸ ਵਿਅਕਤੀ ਦੇ ਚੈੱਕ ਕਮੀਜ਼ ਪਹਿਨੀ ਹੋਈ ਹੈ ਅਤੇ ਉਸ ਦੀ ਉਮਰ ਕਰੀਬ 25 ਤੋਂ 30 ਸਾਲ ਲੱਗਦੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦਾ ਕੱਦ 5 ਫੁੱਟ 2 ਇੰਚ ਰੰਗ ਸਾਂਵਲਾ ਪੈਰਾਂ ਤੋਂ ਨੰਗਾ ਹੈ ਅਤੇ ਕਾਲੀ ਜੀਨ ਦੀ ਪੈਂਟ ਪਾਈ ਹੈ, ਜਿਸ ਦੀ ਸ਼ਨਾਖਤ ਨਾ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਮੌਰਚਰੀ ’ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
