ਜਲੰਧਰ ਦੇ ਦੋਮੋਰੀਆ ਪੁਲ ਨੇੜਿਓਂ ਖੰਭੇ ਨਾਲ ਲਟਕਦੀ ਮਿਲੀ ਵਿਅਕਤੀ ਦੀ ਅਰਧ ਨਗਨ ਲਾਸ਼
Saturday, Apr 01, 2023 - 12:34 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਰਾਮਾਮੰਡੀ ਥਾਣਾ ਖੇਤਰ ਦੇ ਦੋਮੋਰੀਆ ਪੁਲ ਸੁਵਿਧਾ ਸੈਂਟਰ ਨੇੜੇ ਇਕ ਵਿਅਕਤੀ ਦੀ ਅਰਧ ਨਗਨ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਕਤਲ ਹੈ ਜਾਂ ਖ਼ੁਦਕੁਸ਼ੀ ਹੈ ਅਤੇ ਅਜੇ ਤੱਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ।
ਇਸ ਸਬੰਧੀ ਏ. ਐੱਸ. ਆਈ. ਨੇ ਦੱਸਿਆ ਕਿ ਸਾਢੇ 7 ਅਤੇ 8 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਦੀ ਅਰਧ ਨਗਨ ਲਾਸ਼ ਖੰਭੇ ਨਾਲ ਲਟਕ ਰਹੀ ਸੀ। ਉਸ ਕੋਲੋਂ ਕੋਈ ਦਸਤਾਵੇਜ਼ ਬਰਾਮਦ ਨਹੀਂ ਹੋਇਆ ਹੈ ਅਤੇ ਨਾ ਹੀ ਕੋਈ ਇਸੇ ਤਰ੍ਹਾਂ ਨੇੜਿਓਂ ਕੋਈ ਸਾਮਾਨ ਬਰਾਮਦ ਕੀਤਾ ਗਿਆ ਹੈ। ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਇਹ ਖ਼ੁਦਕੁਸ਼ੀ ਹੈ ਜਾਂ ਕਤਲ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।